28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਔਜਲਾ, ਮਜੀਠੀਆ, ਧਾਲੀਵਾਲ, ਗਿੱਲ, ਸੱਚਰ ਸਮੇਤ ਅਨੇਕਾਂ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਜੱਗਾ ਮਜੀਠਾ ਨਾਲ ਕੀਤਾ ਦੁੱਖ ਸਾਂਝਾ

ਮਜੀਠਾ, 27 ਸਤੰਬਰ (ਮਨਿੰਦਰ ਸਿੰਘ ਸੋਖੀ)-ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਤਲਬੀਰ ਸਿੰਘ ਗਿੱਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਸਾਬਕਾ ਵਿਧਾਇਕ ਤਰਸੇਮ ਸਿੰਘ ਡੀ. ਸੀ, ਭਗਵੰਤਪਾਲ ਸਿੰਘ ਸੱਚਰ ਹਲਕਾ ਇੰਚਾਰਜ ਕਾਂਗਰਸ, ਪ੍ਰਦੀਪ ਸਿੰਘ ਭੁੱਲਰ ਹਲਕਾ ਇੰਚਾਰਜ ਭਾਜਪਾ ਸਮੇਤ ਵੱਡੀ ਗਿਣਤੀ ਵਿਚ ਨਾਮਵਰ ਸਿਆਸੀ, ਸਮਾਜਿਕ, ਧਾਰਮਿਕ ਸ਼ਖਸੀਅਤਾਂ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹਮਦਰਦੀ ਜ਼ਾਹਿਰ ਕੀਤੀ।

ਜੱਗਾ ਮਜੀਠਾ ਨਾਲ ਦੁੱਖ ਸਾਂਝਾ ਕਰਦੇ ਹੋਏ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਅਤੇ ਹੋਰ। ਤਸਵੀਰਾਂ : ਮਨਿੰਦਰ ਸਿੰਘ ਸੋਖੀ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨਾਲ ਦੁੱਖ ਸਾਂਝਾ ਕਰਦੇ ਹੋਏ ਐੱਮ. ਪੀ. ਗੁਰਜੀਤ ਸਿੰਘ ਔਜਲਾ, ਬਿਕਰਮ ਸਿੰਘ ਮਜੀਠੀਆ, ਤਰਸੇਮ ਸਿੰਘ ਡੀ. ਸੀ, ਜੋਧ ਸਿੰਘ ਸਮਰਾ ਅਤੇ ਹੋਰ। 28-09-2026
ਮਜੀਠਾ, 27 ਸਤੰਬਰ (ਮਨਿੰਦਰ ਸਿੰਘ ਸੋਖੀ)-ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਤਲਬੀਰ ਸਿੰਘ ਗਿੱਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਸਾਬਕਾ ਵਿਧਾਇਕ ਤਰਸੇਮ ਸਿੰਘ ਡੀ. ਸੀ, ਭਗਵੰਤਪਾਲ ਸਿੰਘ ਸੱਚਰ ਹਲਕਾ ਇੰਚਾਰਜ ਕਾਂਗਰਸ, ਪ੍ਰਦੀਪ ਸਿੰਘ ਭੁੱਲਰ ਹਲਕਾ ਇੰਚਾਰਜ ਭਾਜਪਾ ਸਮੇਤ ਵੱਡੀ ਗਿਣਤੀ ਵਿਚ ਨਾਮਵਰ ਸਿਆਸੀ, ਸਮਾਜਿਕ, ਧਾਰਮਿਕ ਸ਼ਖਸੀਅਤਾਂ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹਮਦਰਦੀ ਜ਼ਾਹਿਰ ਕੀਤੀ। ਬੀਤੇ ਦਿਨ ਜੱਗਾ ਮਜੀਠਾ ਦਾ ਇਕਲੌਤਾ ਨੌਜਵਾਨ ਪੁੱਤਰ ਆਕਾਸ਼ਦੀਪ ਸਿੰਘ ਮਜੀਠਾ ਸਵਰਗ ਸਿਧਾਰ ਗਏ ਸਨ। ਜਿਸ ’ਤੇ ਵੱਖ ਵੱਖ ਸ਼ਖਸੀਅਤਾਂ ਵਲੋਂ ਨੌਜਵਾਨ ਪੁੱਤਰ ਦੀ ਬੇਵਕਤੀ ਮੌਤ ’ਤੇ ਜੱਗਾ ਮਜੀਠਾ ਨਾਲ ਅਫਸੋਸ ਪ੍ਰਗਟ ਕੀਤਾ। ਉਕਤ ਆਗੂਆਂ ਨੇ ਪੁੱਤਰ ਦੀ ਮੌਤ ਨਾਲ ਜੱਗਾ ਮਜੀਠਾ ਅਤੇ ਪਰਿਵਾਰ ਨੂੰ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਜੱਗਾ ਮਜੀਠਾ ਨਾਲ ਉਕਤ ਆਗੂਆਂ ਤੋਂ ਇਲਾਵਾ ਜਥੇ: ਸੰਤੋਖ ਸਿੰਘ ਸਮਰਾ, ਸ੍ਰੋਮਣੀ ਅਕਾਲੀ ਦਲ ਦੇ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ, ਜਸਵੰਤ ਸਿੰਘ ਪੰਨੂੰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਭਿੰਡੂ, ਗੁਰਪ੍ਰੀਤ ਸਿੰਘ ਰੰਧਾਵਾ, ਸਾਬਕਾ ਪ੍ਰਧਾਨ ਸਲਵੰਤ ਸਿੰਘ ਸੇਠ, ਸਾਬਕਾ ਪ੍ਰਧਾਨ ਤਰੁਨ ਅਬਰੋਲ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਪ੍ਰਿੰਸ ਨਈਅਰ, ਅਜੈ ਕੁਮਾਰ ਚੋਪੜਾ, ਸੁਰਿੰਦਰਪਾਲ ਸਿੰਘ ਗੋਕਲ, ਕਰਨਬੀਰ ਸਿੰਘ ਗਿੱਲ, ਰਣਜੀਤ ਸਿੰਘ ਪਟਵਾਰੀ, ਬਿੱਟੂ ਪ੍ਰਧਾਨ, ਗੋਗਾ ਮਜੀਠਾ, ਬਚਿੱਤਰ ਸਿੰਘ ਢਿੰਗਨੰਗਲ, ਪਰਮਜੀਤ ਸਿੰਘ ਪੰਮਾ, ਦੁਰਗਾ ਦਾਸ ਪਟਵਾਰੀ, ਨਰੇਸ਼ ਕੁਮਾਰ, ਰਾਜੇਸ਼ ਕੁਮਾਰ ਜੀਵਨ, ਐੱਸ.ਡੀ.ਓ ਰਿਟਾ: ਲਖਬੀਰ ਸਿੰਘ, ਪਰਮਿੰਦਰ ਸਿੰਘ ਉਪਲ, ਨਵਦੀਪ ਸਿੰਘ ਸੋਨਾ, ਦਲਜੀਤ ਸਿੰਘ ਸ਼ਾਹ, ਨੰਬਰਦਾਰ ਤੇਜਿੰਦਰ ਸਿੰਘ ਲਾਟੀ, ਜੈਪਾਲ ਮਹਾਜਨ, ਪ੍ਰਵੀਨ ਕੁਮਾਰ ਪਿੰਕਾ ਮਜੀਠਾ, ਨਵੀਨ ਮਹਾਜਨ, ਨਿਸ਼ਾਨ ਸਿੰਘ ਭੰਗਾਲੀ, ਮਨੋਹਰ ਲਾਲ, ਯੋਗੀ ਦਿਆਲ ਨਾਥ, ਪੰਡਤ ਓਮ ਪ੍ਰਕਾਸ਼, ਸਮੇਤ ਵੱਡੀ ਗਿਣਤੀ ਵਿਚ ਸਨੇਹੀ ਅਤੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਜੱਗਾ ਮਜੀਠਾ ਵਲੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੁੱਤਰ ਆਕਾਸ਼ਦੀਪ ਸਿੰਘ ਮਜੀਠਾ ਦਾ ਅੰਤਿਮ ਸੰਸਕਾਰ 29 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਮਜੀਠਾ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।
ਪਿਛਲੀ ਖ਼ਬਰ ਨੰਗਲ ਦਿਆਲ ਸਿੰਘ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ਅਗਲੀ ਖ਼ਬਰ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।