ਮੈਡੀਕਲ ਪ੍ਰੈਕਟਿਸਨਰ ਯੂਨੀਅਨ ਪੰਜਾਬ ਦੀ ਮੀਟਿੰਗ ’ਚ ਡਾ. ਦਰਸ਼ਨ ਸਿੰਘ ਗੁੱਜਰਪੁਰਾ ਸੂਬਾ ਪ੍ਰਧਾਨ ਨਿਯੁਕਤ
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ )-ਮੈਡੀਕਲ ਪ੍ਰੈਕਟਿਸਨਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਅਜਨਾਲਾ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਮੈਡੀਕਲ ਪ੍ਰੈਕਟੀਸ਼ਨਰਾਂ ਅਤੇ ਯੂਨੀਅਨ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਸੰਬੰਧਤ ਵਿਭਾਗਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ )-ਮੈਡੀਕਲ ਪ੍ਰੈਕਟਿਸਨਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਅਜਨਾਲਾ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਮੈਡੀਕਲ ਪ੍ਰੈਕਟੀਸ਼ਨਰਾਂ ਅਤੇ ਯੂਨੀਅਨ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਸੰਬੰਧਤ ਵਿਭਾਗਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਡਾ. ਦਰਸ਼ਨ ਸਿੰਘ ਗੁੱਜਰਪੁਰਾ ਨੂੰ ਸਰਬਸੰਮਤੀ ਨਾਲ ਮੈਡੀਕਲ ਪ੍ਰੈਕਟਿਸਨਰ ਯੂਨੀਅਨ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਸੂਬਾ ਪ੍ਰਧਾਨ ਗੁੱਜਰਪੁਰਾ ਨੇ ਕਿਹਾ ਕਿ ਯੂਨੀਅਨ ਨੂੰ ਹੋਰ ਮਜ਼ਬੂਤ ਕਰਦਿਆਂ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਇਕਜੁੱਟ ਹੋ ਕੇ ਯਤਨ ਕੀਤੇ ਜਾਣਗੇ। ਮੀਟਿੰਗ ਦੌਰਾਨ ਯੂਨੀਅਨ ਦੀ ਕਾਰਜਕਾਰੀ ਟੀਮ ਵਿਚ ਡਾ. ਸੁਭਾਸ਼ ਸਿੰਘ ਅਵਾਣ ਵਸਾਓ ਸਰਪ੍ਰਸਤ, ਡਾ. ਗੁਰਵਿੰਦਰ ਸਿੰਘ ਦੂਜੋਵਾਲ ਚੇਅਰਮੈਨ, ਡਾ. ਬਲਜੀਤ ਸਿੰਘ ਲੱਖੂਵਾਲ ਸੀਨੀਅਰ ਮੀਤ ਪ੍ਰਧਾਨ, ਡਾ. ਬਲਬੀਰ ਜਗਦੇਵ ਕਲਾਂ ਮੀਤ ਪ੍ਰਧਾਨ, ਡਾ. ਸਰਤਾਜ ਸਿੰਘ ਭੰਗੂ ਸਕੱਤਰ, ਡਾ. ਗੁਰਮੀਤ ਸਿੰਘ ਭਾਲਾ ਖਜਾਨਚੀ, ਡਾ. ਸੁਖਪ੍ਰੀਤ ਸਿੰਘ ਭਲਾਪਿੰਡ ਵਿੱਤ ਸਕੱਤਰ, ਡਾ. ਬਲਜਿੰਦਰ ਸਿੰਘ ਅਤੇ ਡਾ. ਹਰਪ੍ਰੀਤ ਸਿੰਘ ਸਿੱਧੂ ਸਮੇਤ ਵੱਖ-ਵੱਖ ਇਲਾਕਿਆਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ। ਇਸ ਤੋਂ ਇਲਾਵਾ ਡਾ. ਮਨਿੰਦਰ ਸਿੰਘ, ਡਾ. ਸਕੱਤਰ ਸਿੰਘ, ਡਾ. ਜਗਜੀਵਨ ਸਿੰਘ, ਡਾ. ਸਾਬ ਸਿੰਘ, ਡਾ. ਨਰਿੰਦਰ ਘੁੰਮਣ, ਡਾ. ਗੁਰਜੰਟ ਸਿੰਘ, ਡਾ. ਮਨਦੀਪ ਸਿੰਘ ਲਾਡਾ, ਡਾ. ਯੋਧਬੀਰ ਸਿੰਘ, ਡਾ. ਬਲਵਿੰਦਰ ਸਿੰਘ ਕਮਾਲਪੁਰ, ਡਾ. ਬਲਰਾਜ ਸਿੰਘ, ਡਾ. ਲਖਵਿੰਦਰ ਸਿੰਘ ਭਿੰਡੀ, ਡਾ. ਰਮੇਸ਼ ਜੀ ਅਤੇ ਸਾਬੀ ਲਖੁਵਾਲ਼ ਆਦਿ ਨੂੰ ਵੀ ਕਾਰਜਕਾਰੀ ਟੀਮ ਵਿਚ ਸ਼ਾਮਿਲ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਮੈਡੀਕਲ ਪ੍ਰੈਕਟੀਸ਼ਨਰ ਲੰਮੇ ਸਮੇਂ ਤੋਂ ਆਪਣੀ ਭੂਮਿਕਾ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਕਈ ਪ੍ਰਸ਼ਾਸਨਿਕ, ਕਾਨੂੰਨੀ ਅਤੇ ਪੇਸ਼ੇਵਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਕੋ-ਆਰਡੀਨੇਟਰ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ, ਡਾ. ਨਿਰਵੈਰ ਬਾਬਾ ਦੀਪ ਸਿੰਘ ਹਸਪਤਾਲ ਅਜਨਾਲਾ ਵਾਲੇ, ਭਾਈ ਰਜਵੰਤ ਸਿੰਘ ਮਹਿਲਾਂਵਾਲਾ ਅਤੇ ਭਾਈ ਗੁਰਬਾਲ ਸਿੰਘ ਉਗਰ ਔਲਖ ਸਮੇਤ ਹੋਰ ਆਗੂਆਂ ਵਲੋਂ ਨਵ-ਨਿਯੁਕਤ ਯੂਨੀਅਨ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਤੱਕ ਪਹੁੰਚਾਉਣ ਲਈ ਉਹ ਆਪਣਾ ਬਣਦਾ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੀ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨੀਤੀਗਤ ਹੱਲ ਕੱਢਣਾ ਚਾਹੀਦਾ ਹੈ।