29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਵੱਖ-ਵੱਖ ਲੰਗਰ ਕਮੇਟੀਆਂ ਨੂੰ ਸੌਂਪੇ ਟੈਂਕਰ; ਲੰਗਰ ਕਮੇਟੀਆਂ ਨੇ ਕੀਤਾ ਧੰਨਵਾਦ

ਅਜਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਪਿੰਡਾਂ ਵਲੋਂ ਲਗਾਏ ਜਾਣ ਵਾਲੇ ਲੰਗਰਾਂ ਨੂੰ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਪਾਣੀ ਵਾਲੇ ਟੈਂਕਰ ਭੇਂਟ ਕੀਤੇ ਗਏ। ਅੱਜ ਅਜਨਾਲਾ ਸ਼ਹਿਰ ’ਚ ਸਥਿਤ ਦਫ਼ਤਰ ਵਿਖੇ ਕਰਵਾਏ ਸਾਦੇ ਸਮਾਰੋਹ ਦੌਰਾਨ ਸੰਸਦ ਮੈਂਬਰ ਸ.

ਅਜੀਤ ਡੈਸਕ 29-09-2026
ਅਜਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਪਿੰਡਾਂ ਵਲੋਂ ਲਗਾਏ ਜਾਣ ਵਾਲੇ ਲੰਗਰਾਂ ਨੂੰ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਪਾਣੀ ਵਾਲੇ ਟੈਂਕਰ ਭੇਂਟ ਕੀਤੇ ਗਏ। ਅੱਜ ਅਜਨਾਲਾ ਸ਼ਹਿਰ ’ਚ ਸਥਿਤ ਦਫ਼ਤਰ ਵਿਖੇ ਕਰਵਾਏ ਸਾਦੇ ਸਮਾਰੋਹ ਦੌਰਾਨ ਸੰਸਦ ਮੈਂਬਰ ਸ. ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਲੰਗਰ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਇਹ ਟੈਂਕਰ ਸੌਂਪੇ ਗਏ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਸੰਗਤ ਲਈ ਬੇਹੱਦ ਸ਼ਰਧਾ ਅਤੇ ਆਸਥਾ ਦਾ ਕੇਂਦਰ ਹੈ। ਇਸ ਪਵਿੱਤਰ ਅਸਥਾਨ ‘ਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਸੰਗਤ ਦੀ ਸੇਵਾ ਲਈ ਰਸਤੇ ਵਿਚ ਵੱਖ-ਵੱਖ ਪਿੰਡਾਂ ਅਤੇ ਸੇਵਾ ਕਮੇਟੀਆਂ ਵਲੋਂ ਲਗਾਏ ਜਾਂਦੇ ਲੰਗਰ ਸਿੱਖ ਧਰਮ ਦੀ ਨਿਸ਼ਕਾਮ ਸੇਵਾ ਅਤੇ ਸਾਂਝੀਵਾਲਤਾ ਦੀ ਮਹਾਨ ਪਰੰਪਰਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਲੰਗਰ ਦੀ ਸੇਵਾ ਵਿਚ ਪਾਣੀ ਦੀ ਅਹਿਮ ਲੋੜ ਹੁੰਦੀ ਹੈ ਅਤੇ ਇਸੇ ਲੋੜ ਨੂੰ ਧਿਆਨ ਵਿਚ ਰੱਖਦਿਆਂ ਲੰਗਰ ਕਮੇਟੀਆਂ ਨੂੰ ਪਾਣੀ ਵਾਲੇ ਟੈਂਕਰ ਭੇਂਟ ਕੀਤੇ ਗਏ ਹਨ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੰਗਰ ਕਮੇਟੀਆਂ ਦੇ ਨੁਮਾਇੰਦਿਆਂ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸੁਖਜਿੰਦਰ ਸਿੰਘ ਸੁੱਖ ਔਜਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਗਰ ਲਗਾਉਣ ਸਮੇਂ ਪਾਣੀ ਦੀ ਵੱਡੀ ਮਾਤਰਾ ਵਿਚ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਪਾਣੀ ਵਾਲੇ ਟੈਂਕਰ ਭੇਂਟ ਕਰਕੇ ਲੰਗਰ ਸੇਵਾ ਵਿਚ ਸਹਿਯੋਗ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਹਰਜਿੰਦਰ ਸਿੰਘ ਬਾਜਵਾ, ਐਡਵੋਕੇਟ ਸੰਦੀਪ ਕੌਸ਼ਲ, ਰਮਨਦੀਪ ਸਿੰਘ ਕਾਹਲੋਂ, ਸੁਰਜੀਤ ਸਿੰਘ ਪੰਨੂੰ ਗੱਗੋਮਾਹਲ, ਕਰਨ ਸਾਰੰਗਦੇਵ, ਨਿਆਮਤ ਮਸੀਹ ਸੂਫ਼ੀ ਅਤੇ ਸੁਖਬੀਰ ਸਿੰਘ ਗੁੱਜਰਪੁਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖ ਜੀਵਨ ਜਾਚ ਸੰਸਥਾ ਪੰਜਾਬ ਵਲੋਂ ਗਿਆਨੀ ਜੁਗਿੰਦਰ ਸਿੰਘ ਦਾ ਸਨਮਾਨ ਅਗਲੀ ਖ਼ਬਰ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਕਵਿਤਾ, ਕਵੀਸ਼ਰੀ ਤੇ ਭਾਸ਼ਨ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।