ਮੇਲੇ ’ਚ ਹਾਜ਼ਰੀ ਭਰਨ ਲਈ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ’ਚ ਸੰਗਤ ਰੂਪ ਵਿਚ ਰਵਾਨਾ ਹੋਏ ਕਾਂਗਰਸੀ ਅਹੁਦੇਦਾਰ ਤੇ ਵਰਕਰ
ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਗੁਰਦੁਆਰਾ ਸਮਾਧ ਬਾਬਾ ਬੁੱਢਾ ਜੀ ਵਿਖੇ ਨਤਮਸਤਕ ਹੋਣ ਲਈ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਅਜਨਾਲਾ ਤੋਂ ਸੰਗਤ ਰੂਪ ਵਿਚ ਸ਼ਰਧਾ ਸਹਿਤ ਰਵਾਨਾ ਹੋਏ। ਰਵਾਨਗੀ ਮੌਕੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜੀਵਨ ਸਿੱਖ ਇਤਿਹਾਸ ਵਿਚ ਸੇਵਾ, ਸਿਮਰਨ, ਨਿਮਰਤਾ ਅਤੇ ਗੁਰੂ ਘਰ ਪ੍ਰਤੀ ਅਟੁੱਟ ਸਮਰਪਣ ਦੀ ਮਹਾਨ ਮਿਸਾਲ ਹੈ।
ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਗੁਰਦੁਆਰਾ ਸਮਾਧ ਬਾਬਾ ਬੁੱਢਾ ਜੀ ਵਿਖੇ ਨਤਮਸਤਕ ਹੋਣ ਲਈ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਅਜਨਾਲਾ ਤੋਂ ਸੰਗਤ ਰੂਪ ਵਿਚ ਸ਼ਰਧਾ ਸਹਿਤ ਰਵਾਨਾ ਹੋਏ। ਰਵਾਨਗੀ ਮੌਕੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜੀਵਨ ਸਿੱਖ ਇਤਿਹਾਸ ਵਿਚ ਸੇਵਾ, ਸਿਮਰਨ, ਨਿਮਰਤਾ ਅਤੇ ਗੁਰੂ ਘਰ ਪ੍ਰਤੀ ਅਟੁੱਟ ਸਮਰਪਣ ਦੀ ਮਹਾਨ ਮਿਸਾਲ ਹੈ। ਇਸ ਦੌਰਾਨ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਅਜਨਾਲਾ ਸ਼ਹਿਰ ਤੋਂ ਲੈ ਕੇ ਰਮਦਾਸ ਤੱਕ ਵੱਖ-ਵੱਖ ਥਾਵਾਂ ’ਤੇ ਸੰਗਤ ਦੀ ਸੇਵਾ ਲਈ ਲਗਾਏ ਗਏ ਲੰਗਰਾਂ ਵਿਚ ਵੀ ਹਾਜ਼ਰੀ ਭਰੀ ਗਈ । ਉਨ੍ਹਾਂ ਲੰਗਰ ਪ੍ਰਬੰਧਕ ਕਮੇਟੀਆਂ, ਸੇਵਾਦਾਰਾਂ ਅਤੇ ਸੰਗਤ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਵੱਖ-ਵੱਖ ਲੰਗਰ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਸੇਵਾਦਾਰਾਂ ਵਲੋਂ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਾਕ ਕਾਂਗਰਸ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ ਤੇ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂੰ, ਅਮਨਦੀਪ ਸਿੰਘ ਮਾਛੀਵਾਹਲਾ, ਗੁਰਵੇਲ ਸਿੰਘ ਛੀਨਾ, ਮਨਪ੍ਰੀਤ ਸਿੰਘ ਸਾਰੰਗਦੇਵ, ਪ੍ਰਧਾਨ ਸਰਬਜੋਤ ਸਿੰਘ ਮਾਹਲ, ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਗੁਰਿੰਦਰਬੀਰ ਸਿੰਘ ਮਾਹਲ, ਬਲਜਿੰਦਰ ਸਿੰਘ ਮਾਹਲ, ਮਾਸਟਰ ਬਲਵਿੰਦਰ ਸਿੰਘ ਜਗਦੇਵ ਖ਼ੁਰਦ, ਨੰਬਰਦਾਰ ਜਗਦੀਪ ਸਿੰਘ ਅੰਬ ਕੋਟਲੀ, ਸਰਵਣ ਸਿੰਘ ਨਿਜ਼ਾਮਪੁਰਾ, ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ, ਸੰਨੀ ਨਿੱਝਰ, ਜਸਵੀਰ ਸਿੰਘ ਢਿੱਲੋਂ ਵੰਝਾਂਵਾਲਾ, ਹਰਪ੍ਰੀਤ ਸਿੰਘ ਘੋਨਾ ਸਰਾਏ, ਸ਼ੁੱਭ ਸਿਰਸਾ, ਹਰਪਾਲ ਸਿੰਘ ਸੱਫੇਵਾਲੀਆ, ਜਗਰੂਪ ਸਿੰਘ ਰੰਧਾਵਾ ਨੰਗਲ, ਜੁਗਰਾਜ ਸਿੰਘ ਰੋਖੇ, ਸੁਖਬੀਰ ਸਿੰਘ ਬੱਬੂ ਰੋਖੇ, ਸੁਖਦੇਵ ਸਰੀਨ, ਰਾਣਾ ਬੱਲ ਗੁਰਾਲਾ, ਮਨਬੀਰ ਸਿੰਘ ਲੱਕੀ ਨਿੱਝਰ, ਬਲਤੇਜ ਸਿੰਘ ਦਿਆਲਪੁਰਾ, ਨਰਿੰਦਰ ਸਿੰਘ ਰੋਖੇ, ਪਰਗਟ ਸਿੰਘ ਸਰਾਏ ਸਮੇਤ ਵੱਡੀ ਗਿਣਤੀ ‘ਚ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।