02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦਾ ਉਦਘਾਟਨ

ਚੌਕ ਮਹਿਤਾ, 1 ਅਕਤੂਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਸੀ. ਬੀ.

ਅਜੀਤ ਡੈਸਕ 02-10-2026
ਚੌਕ ਮਹਿਤਾ, 1 ਅਕਤੂਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਸੀ.ਬੀ.ਐੱਸ . ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਦੇ ਪਹਿਲੇ ਦਿਨ ਖਿਡਾਰੀਆਂ ਵਿਚਕਾਰ ਜ਼ਬਰਦਸਤ ਅਤੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਅੰਡਰ-17 ਵਰਗ ਵਿਚ ਓ.ਪੀ. ਜਿੰਦਲ ਸਕੂਲ, ਛੱਤੀਸਗੜ੍ਹ ਅਤੇ ਕੋਡਾਗੁ ਵਿਦਿਆਲੇ ਸਕੂਲ, ਕਰਨਾਟਕਾ ਦੀਆਂ ਟੀਮਾਂ ਵਿਚਕਾਰ ਦਿਲਚਸਪ ਮੁਕਾਬਲਾ ਹੋਇਆ। ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ, ਜਿਸ ਵਿਚ ਕੋਡਾਗੁ ਵਿਦਿਆਲੇ ਸਕੂਲ, ਕਰਨਾਟਕਾ ਦੀ ਟੀਮ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਚੈਂਪੀਅਨਸ਼ਿਪ ਦੇ ਉਦਘਾਟਨੀ ਮੁਕਾਬਲੇ ਮੌਕੇ ਮੁੱਖ ਮਹਿਮਾਨ ਵਜੋਂ ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ, ਲੋਕ ਨਿਰਮਾਣ ਵਿਭਾਗ, ਪੰਜਾਬ ਸਰਕਾਰ, ਲਖਵਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਤੋਂ ਇਲਾਵਾ ਐੱਸ.ਐੱਚ.ਓ. ਮਹਿਤਾ ਅਤੇ ਸਰਪੰਚ ਮਹਿਤਾ ਚੌਂਕ ਅਜੇ ਗਾਂਧੀ ਨੇ ਵੀ ਸਕੂਲ ਵਿਖੇ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਇਆ ਅਤੇ ਸਮਾਗਮ ਦੀ ਰੌਣਕ ਵਿਚ ਵਾਧਾ ਕੀਤਾ। ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਸੰਬੋਧਨ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ, ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਹਰਸ਼ਦੀਪ ਸਿੰਘ, ਪ੍ਰਿੰਸੀਪਲ ਦਸ਼ਮੇਸ਼ ਪਬਲਿਕ ਸਕੂਲ, ਡਾਕਟਰ ਅਵਤਾਰ ਸਿੰਘ ਬੁੱਟਰ, ਕੋਚ ਬਲਜਿੰਦਰ ਸਿੰਘ, ਕੋਚ ਮਨਮੀਤ ਸਿੰਘ ਅਤੇ ਹੋਰ ਅਧਿਆਪਕ ਸਾਹਿਬਾਨ ਹਾਜ਼ਰ ਰਹੇ। ਉਨ੍ਹਾਂ ਨੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਬਸੰਤ ਸਿੰਘ ਗਿੱਲ ਹਦਾਇਤਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਮਾਨ ਮੁਨਾਫ਼ੇ ਸੰਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਾਂਗੇ - ਬਲਿਹਾਰ ਜੇਠੂਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।