03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਲੱਖਾਂ ਸੈਲਾਨੀਆਂ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 2 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਮੌਕੇ ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ’ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਣ ਲਈ ਲੱਖਾਂ ਦੀ ਤਾਦਾਦ ਵਿਚ ਸੈਲਾਨੀ ਅੰਤਰਰਾਸ਼ਟਰੀ ਅਟਾਰੀ ਸਰਹੱਦ ਪਹੁੰਚੇ। ਬੀਐਸਐਫ,ਪੀਐਚਜੀ ਅਤੇ ਪੰਜਾਬ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਯਾਤਰੀਆਂ ਨੂੰ ਦਰਸ਼ਕ ਗੈਲਰੀ ਵੱਲ ਜਾਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਦੀ ਰਸਮ ਦੇਖਣ ਜਾਂਦੇ ਸੈਲਾਨੀਆਂ ਦੀ ਤਸਵੀਰ। 03-10-2026
ਅਟਾਰੀ, 2 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਮੌਕੇ ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ’ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਣ ਲਈ ਲੱਖਾਂ ਦੀ ਤਾਦਾਦ ਵਿਚ ਸੈਲਾਨੀ ਅੰਤਰਰਾਸ਼ਟਰੀ ਅਟਾਰੀ ਸਰਹੱਦ ਪਹੁੰਚੇ। ਬੀਐਸਐਫ,ਪੀਐਚਜੀ ਅਤੇ ਪੰਜਾਬ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਯਾਤਰੀਆਂ ਨੂੰ ਦਰਸ਼ਕ ਗੈਲਰੀ ਵੱਲ ਜਾਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਬੀ.ਐੱਸ.ਐੱਫ ਵਲੋਂ ਦਰਸ਼ਕ ਗੈਲਰੀ ਵੱਲ ਜਾਣ ਲਈ ਸਮੇਂ ਸਿਰ ਹੀ ਐਂਟਰੀ ਸ਼ੁਰੂ ਕਰ ਦਿੱਤੀ ਗਈ ਤਾਂ ਕਿ ਯਾਤਰੀ ਸਮੇਂ ਸਿਰ ਪਹੁੰਚ ਕੇ ਝੰਡੇ ਦੀ ਰਸਮ ਦਾ ਆਨੰਦ ਮਾਣ ਸਕਣ। ਅਟਾਰੀ ਸਰਹੱਦ ’ਤੇ ਚੱਲ ਰਹੇ ਦੇਸ਼ ਭਗਤੀ ਦੇ ਗੀਤਾਂ ਤੇ ਸੈਲਾਨੀਆਂ ਨੇ ਗਿੱਧਾ ਭੰਗੜਾ ਪਾ ਕੇ ਭਰਪੂਰ ਆਨੰਦ ਮਾਣਿਆ। ਇਸ ਮੌਕੇ ਵੰਦੇ ਮਾਤਰਮ ਅਤੇ ਭਾਰਤ ਮਾਂ ਜਿੰਦਾਬਾਦ ਦੇ ਨਾਅਰਿਆਂ ਨਾਲ ਅਟਾਰੀ ਸਰਹੱਦ ਗੂੰਜ ਉੱਠੀ। ਭਾਰਤ ਦੇ ਵੱਖ-ਵੱਖ ਰਾਜਾਂ ਅਤੇ ਵਿਦੇਸ਼ਾਂ ਵਿਚੋਂ ਵੀ ਸੈਲਾਨੀ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ ਜਿਨਾਂ ਨੇ ਝੰਡੇ ਦੀ ਰਸਮ ਮੌਕੇ ਜੋਸ਼ੀਲੀ ਪਰੇਡ ਕਰਦੇ ਬੀਐੱਸਐੱਫ ਦੇ ਜਵਾਨਾਂ ਦਾ ਤਾੜੀਆਂ ਵਜਾ ਕੇ ਸਵਾਗਤ ਕੀਤਾ। ਇਸ ਮੌਕੇ ਲੱਖਾਂ ਦੀ ਗਿਣਤੀ ਵਿਚ ਸੈਲਾਨੀ ਅਟਾਰੀ ਬਾਰਡਰ ਪਹੁੰਚੇ ਹੋਏ ਸਨ ਜਿਸ ਕਾਰਨ ਸਰਹੱਦ ਦੀਆਂ ਸਾਰੀਆਂ ਪਾਰਕਾਂ ਫੁੱਲ ਹੋ ਗਈਆਂ ਅਤੇ ਹਾਈਵੇਅ ਤੇ ਤਿੰਨ ਕਿਲੋਮੀਟਰ ਤੱਕ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਬੀਐੱਸਐੱਫ ਪੰਜਾਬ ਪੁਲਿਸ ਅਤੇ ਹੋਰ ਮਹਿਕਮਿਆਂ ਦੇ ਵੀ ਉੱਚ ਅਧਿਕਾਰੀ ਵੱਡੀ ਗਿਣਤੀ ਵਿਚ ਪਹੁੰਚੇ ਸਨ, ਜਿਨ੍ਹਾਂ ਨੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਦੀ ਰਸਮ ਦਾ ਆਨੰਦ ਮਾਣਿਆ ਅਤੇ ਸਲਾਮੀ ਦਿੱਤੀ। ਇੰਟੀਗਰੇਟਡ ਚੈੱਕ ਪੋਸਟ ਦੇ ਬਾਹਰ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਆਪਣੇ ਚਿਹਰਿਆਂ ਤੇ ਬਣਵਾ ਕੇ ਖੁਸ਼ੀਆਂ ਮਨਾਉਂਦੇ ਦਿਖਾਈ ਦਿੱਤੇ। ਅਟਾਰੀ ਸਰਹੱਦ ਸਿਕਿਉਰਟੀ ਇੰਚਾਰਜ ਪੀਐੱਚਜੀ ਨਰਾਇਣਜੀਤ ਨੇ ਗੱਲਬਾਤ ਕਰਦੇ ਦੱਸਿਆ ਕਿ ਨਫਰੀ ਵਧਾ ਦਿੱਤੀ ਗਈ ਹੈ ਤਾਂ ਕਿ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਣ ਆਏ ਸੈਲਾਨੀਆਂ ਨੂੰ ਦਰਸ਼ਕ ਗੈਲਰੀ ਵੱਲ ਜਾਣ ਲਈ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਡਿਫੈਂਸ ਤੋਂ ਪਿੱਛੇ ਅਟਾਰੀ ਵੱਲ ਹਾਈਵੇਅ ਤੇ ਲੱਗੀਆਂ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਕਾਰਨ ਯਾਤਰੀਆਂ ਨੂੰ ਮੰਜ਼ਿਲ ਵੱਲ ਪਹੁੰਚਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।
ਪਿਛਲੀ ਖ਼ਬਰ ਹਾਦਸਿਆਂ ਦਾ ਸਬੱਬ ਬਣ ਰਹੇ ਹਨ ਗਰਿੱਲਾਂ ਪੁੱਟੇ ਜਾਣ ਤੋਂ ਬਾਅਦ ਬੀ.ਆਰ.ਟੀ.ਐੱਸ. ਲਾਂਘੇ ਦੇ ‘ਸੈਂਟਰ ਕਰਬ’ ਅਗਲੀ ਖ਼ਬਰ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਦੀ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।