ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਅਖੰਡ ਕੀਰਤਨ ਸਮਾਗਮ ਅੱਜ - ਮਾ. ਬਲਦੇਵ ਸਿੰਘ
ਤਰਨ ਤਾਰਨ, 2 ਅਕਤੂਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ ਸਲਾਨਾ ਅਖੰਡ ਕੀਰਤਨ ਸਮਾਗਮ ਅੱਜ ਮਿਤੀ 3 ਅਕਤੂਬਰ ਨੂੰ ਗੁਰਦੁਆਰਾ ਚੁਬਾਰਾ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਅਖੰਡ ਕੀਰਤਨੀ ਜਥਾ ਤਰਨ ਤਾਰਨ ਦੇ ਮੁਖੀ ਮਾਸਟਰ ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 3 ਅਕਤੂਬਰ ਦਿਨ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਕੀਰਤਨ ਦਿਵਸ ਸੁਹੇਲਾ ਸਮਾਗਮ ਗੁਰਦੁਆਰਾ ਚੁਬਾਰਾ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਇਆ ਜਾਵੇਗਾ।
ਅਜੀਤ ਡੈਸਕ
03-10-2026