04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀ. ਸੈ. ਸਕੂਲ, ਚੂੰਘ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਮਾਰੀਆਂ ਮੱਲਾਂ

ਚੌਂਕ ਮਹਿਤਾ, 3 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ, ਚੂੰਘ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮਾਰੀਆਂ ਮੱਲਾਂ। ਸਕੂਲ ਦੀ ਅੰਡਰ 14 ਹੈਂਡਬਾਲ ਦੀ ਲੜਕੀਆਂ ਦੀ ਟੀਮ ਨੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 04-10-2026
ਚੌਂਕ ਮਹਿਤਾ, 3 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ, ਚੂੰਘ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮਾਰੀਆਂ ਮੱਲਾਂ। ਸਕੂਲ ਦੀ ਅੰਡਰ 14 ਹੈਂਡਬਾਲ ਦੀ ਲੜਕੀਆਂ ਦੀ ਟੀਮ ਨੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ। ਇਨਾ ਖਿਡਾਰਨਾਂ ਵਿੱਚੋਂ ਅਗਮਜੋਤ ਕੌਰ, ਸੁਖਮਨਦੀਪ ਕੌਰ, ਜਸਲੀਨ ਕੌਰ, ਗੁਰਨੂਰ ਕੌਰ ਅਤੇ ਜਸਮੀਤ ਕੌਰ ਨੂੰ ਸਟੇਟ ਚੈਂਪੀਅਨਸ਼ਿਪ ਵਾਸਤੇ ਚੁਣਿਆ ਗਿਆ। ਉੱਥੇ ਹੀ ਸਕੂਲ ਦੀ ਅੰਡਰ 17 ਲੜਕੀਆਂ ਦੀ ਹੈਂਡਬਾਲ ਟੀਮ ਨੇ ਜ਼ਿਲ੍ਹੇ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਚੇਅਰਮੈਨ ਰਘਬੀਰ ਸਿੰਘ ਸੋਹਲ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਤਾ ਪਿਤਾ ਅਤੇ ਕੋਚ ਜਤਿੰਦਰ ਸਿੰਘ ਖੱਬੇ ਰਾਜਪੂਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾਇਰੈਕਟਰ ਤੇਜਬੀਰ ਸਿੰਘ ਸੋਹਲ, ਜਸਪ੍ਰੀਤ ਕੌਰ ਸੋਹਲ, ਪ੍ਰਿੰਸੀਪਲ ਮੰਤੇਸ ਕੁਮਾਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣ ’ਤੇ ਸਰਪੰਚ ਮੰਨੂੰ ਮੱਲੀ ਬੋਹੜਵਾਲਾ ਨੇ ਸਾਧਿਆ ਨਿਸ਼ਾਨਾ ਅਗਲੀ ਖ਼ਬਰ ਖੂਨਦਾਨ ਕਰਨ ’ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।