05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਤੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ

ਤਰਸਿੱਕਾ, 4 ਅਕਤੂਬਰ (ਅਤਰ ਸਿੰਘ ਤਰਸਿੱਕਾ)-ਪੀ. ਐੱਮ.

ਅਜੀਤ ਡੈਸਕ 05-10-2026
ਤਰਸਿੱਕਾ, 4 ਅਕਤੂਬਰ (ਅਤਰ ਸਿੰਘ ਤਰਸਿੱਕਾ)-ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ ਵਲੋਂ ਪ੍ਰਿੰ: ਦੀਪਕ ਕੁਮਾਰ ਤੇ ਜਗਦੀਪ ਸਿੰਘ ਸਰਪੰਚ ਪਿੰਡ ਤਰਸਿੱਕਾ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਵਿੱਦਿਅਕ ਗਿਆਨ ਵਿਚ ਵਾਧਾ ਕਰਨ ਦੇ ਮਕਸਦ ਨਾਲ ਇਤਿਹਾਸਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਦਾ ਇਕ ਵਿਸ਼ੇਸ਼ ਵਿੱਦਿਅਕ ਟੂਰ ਆਯੋਜਿਤ ਕੀਤਾ ਗਿਆ। ਇਸ ਵਿੱਦਿਅਕ ਯਾਤਰਾ ਦੀ ਸ਼ੁਰੂਆਤ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕੀਤੇ ਅਤੇ ਵਿਰਾਸਤ-ਏ-ਖਾਲਸਾ ਵਿਖੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਇੰਜੀ: ਬਲਰਾਜ ਸਿੰਘ ਪ੍ਰਧਾਨ, ਅਮਰਬੀਰ ਸਿੰਘ ਤਲਵੰਡੀ, ਸੁਖਵਿੰਦਰ ਸਿੰਘ, ਕੰਵਲਪ੍ਰੀਤ ਸਿੰਘ, ਅਮਰਿੰਦਰ ਸਿੰਘ, ਪਵਨਦੀਪ, ਦਿਨੇਸ਼, ਵਿਸ਼ਾਲਦੀਪ, ਅਮਰਜੀਤ ਸਿੰਘ, ਕਿਰਨ ਰਾਣੀ, ਮਮਤਾ ਰਾਣੀ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜੋਗਾ ਸਿੰਘ, ਮਨਜੀਤ ਸਿੰਘ, ਮਨੀਸ਼, ਰਾਜਪਾਲ ਕੌਰ, ਬਲਕਾਰ ਸਿੰਘ ਗ੍ਰੰਥੀ, ਸੁਰਜੀਤ ਸਿੰਘ ਤੇ ਦਿਲਬਾਗ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ– ਸਾਬਕਾ ਵਿਧਾਇਕ ਭਲਾਈਪੁਰ ਅਗਲੀ ਖ਼ਬਰ ਗੁਰਸ਼ਬਦ ਕੌਰ ਨੇ ਜੰਡਿਆਲਾ ਗੁਰੂ ਦਾ ਨਾਮ ਰੌਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।