07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਖੰਡ ਮਿੱਲ ਕਾਮਿਆਂ ਦੀਆਂ ਮੰਗਾਂ ਸੰਬੰਧੀ ਵਿਧਾਇਕ ਧਾਲੀਵਾਲ ਨੂੰ ਸੌਂਪਿਆ ਮੰਗ ਪੱਤਰ

ਹਰਸਾ ਛੀਨਾ, 6 ਅਕਤੂਬਰ (ਕੜਿਆਲ)-ਖੰਡ ਮਿੱਲ ਵਰਕਰਜ਼ ਫੈਡਰੇਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਪਲਵਿੰਦਰ ਸਿੰਘ ਗਿੱਲ ਸੰਗਤਪੁਰਾ ਅਤੇ ਮਿੱਲ ਪ੍ਰਧਾਨ ਜਗਰੂਪ ਸਿੰਘ ਰੂਪੋਵਾਲੀ ਦੀ ਸਾਂਝੀ ਅਗਵਾਈ ਹੇਠ ਇਕ ਵਫਦ ਵਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਦਿਆਂ ਮੰਗ ਪੱਤਰ ਸੌਂਪਿਆ। ਇਸ ਸੰਬੰਧੀ ਸ.

ਅਜੀਤ ਡੈਸਕ 07-10-2026
ਹਰਸਾ ਛੀਨਾ, 6 ਅਕਤੂਬਰ (ਕੜਿਆਲ)-ਖੰਡ ਮਿੱਲ ਵਰਕਰਜ਼ ਫੈਡਰੇਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਪਲਵਿੰਦਰ ਸਿੰਘ ਗਿੱਲ ਸੰਗਤਪੁਰਾ ਅਤੇ ਮਿੱਲ ਪ੍ਰਧਾਨ ਜਗਰੂਪ ਸਿੰਘ ਰੂਪੋਵਾਲੀ ਦੀ ਸਾਂਝੀ ਅਗਵਾਈ ਹੇਠ ਇਕ ਵਫਦ ਵਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਦਿਆਂ ਮੰਗ ਪੱਤਰ ਸੌਂਪਿਆ। ਇਸ ਸੰਬੰਧੀ ਸ. ਪਲਵਿੰਦਰ ਸਿੰਘ ਗਿੱਲ ਸੰਗਤਪੁਰਾ ਅਤੇ ਜਗਰੂਪ ਸਿੰਘ ਰੰਧਾਵਾ ਰੂਪੋਵਾਲੀ ਨੇ ਸ. ਧਾਲੀਵਾਲ ਨੂੰ ਮੰਗ ਪੱਤਰ ਸੌਂਪਣ ਉਪਰੰਤ ਸਾਂਝੇ ਤੌਰ ’ਤੇ ਕਿਹਾ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਅੰਦਰ ਕੰਮ ਕਰਦੇ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ, ਸਥਾਈ ਕਾਮਿਆਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ , ਮਿੱਲ ਕਾਮਿਆਂ ਦੀ ਘਾਟ ਨੂੰ ਦੇਖਦੇ ਹੋਏ ਠੇਕਾ ਆਧਾਰਿਤ ਪ੍ਰਣਾਲੀ ਨੂੰ ਬੰਦ ਕਰਕੇ ਪੱਕੇ ਤੌਰ ’ਤੇ ਭਰਤੀ ਕਰਨ ਸਮੇਤ ਮਿੱਲ ਕਾਮਿਆਂ ਦੀਆਂ ਹੋਰ ਮੰਗਾਂ ਨੂੰ ਪ੍ਰਵਾਨ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ। ਇਸ ਸਮੇਂ ਜਸਵਿੰਦਰ ਸਿੰਘ ਮਹਿਲਾਂਵਾਲਾ, ਵਿਕਰਮਜੀਤ ਸਿੰਘ ਵਿੱਕੀ ਝੰਜੋਟੀ, ਜਸਪਿੰਦਰ ਸਿੰਘ ਛੀਨਾ, ਕਿਰਪਾਲ ਛੀਨਾ, ਪ੍ਰਿਤਪਾਲ ਕੋਹਾਲਾ, ਬਲਜੀਤ ਸਿੰਘ ਰੋਖੇ, ਦਲਜੀਤ ਸਿੰਘ ਮਹਿਮੂਦਪੁਰਾ, ਜਸਪਾਲ ਸਿੰਘ ਖਤਰਾਏ, ਰਮਿੰਦਰ ਸਿੰਘ ਰੋਮੀ ਮਟੀਆ, ਅਭਿਸ਼ੇਕ ਭੱਟੀ, ਗੁਰਬੀਰ ਸਿੰਘ ਸੋਹੀ, ਕਰਮਜੀਤ ਸਿੰਘ ਅਜਨਾਲਾ, ਨਿਸ਼ਾਨ ਸਿੰਘ ਭਲਾ ਪਿੰਡ ਦੀਪਕ ਗੁਪਤਾ ਸਮੇਤ ਹੋਰ ਮਿੱਲ ਕਾਮੇਂ ਹਾਜਰ ਸਨ।
ਪਿਛਲੀ ਖ਼ਬਰ ਪੀ.ਟੀ.ਆਈ. ਅਸਾਮੀਆਂ ਦੀ ਭਰਤੀ ਜਲਦੀ ਮੁਕੰਮਲ ਕਰਨ ਦੀ ਮੰਗ ਅਗਲੀ ਖ਼ਬਰ ਨਵੇਂ ਰਾਸ਼ਨ ਕਾਰਡਾਂ ਦੀ ਜਾਂਚ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।