ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ‘ਪੰਜਾਬ ਬਚਾਓ’ ਮੁਹਿੰਮ ਤਹਿਤ ਫਾਰਮ ਭਰਨ ਦੀ ਸ਼ੁਰੂਆਤ
ਸਠਿਅਲਾ, 6 ਅਕਤੂਬਰ (ਜਗੀਰ ਸਿੰਘ ਸਫਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਯੂਥ ਇੰਚਾਰਜ ਗੁਰਜਿੰਦਰ ਸਿੰਘ ਸਠਿਆਲਾ ਵਲੋਂ ਆਪਣੇ ਸਾਥੀਆਂ ਸਮੇਤ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ‘ਪੰਜਾਬ ਬਚਾਓ’ ਮੁਹਿੰਮ ਤਹਿਤ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ’ਚ ਲੋਕਾਂ ਨੂੰ ਜਾਗਰੂਕ ਕਰਨ ਤਹਿਤ ਸਠਿਆਲਾ ਵਿਖੇ ਫਾਰਮ ਭਰਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬਲਜੀਤ ਸਿੰਘ ਜਲਾਲ ਉਸਮਾ ਨੇ ਦੱਸਿਆ ਹੈ ਕਿ ਲੋਕਾਂ ਨਾਲ ਸੰਪਰਕ ਕਰਦਿਆਂ ਪੰਜਾਬ ਨਾਲ ਸੰਬੰਧਿਤ ਨਸ਼ਿਆਂ ਦੇ ਖ਼ਿਲਾਫ਼, ਕਿਸਾਨਾਂ ਦੀ ਐੱਮ.
ਸਠਿਅਲਾ, 6 ਅਕਤੂਬਰ (ਜਗੀਰ ਸਿੰਘ ਸਫਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਯੂਥ ਇੰਚਾਰਜ ਗੁਰਜਿੰਦਰ ਸਿੰਘ ਸਠਿਆਲਾ ਵਲੋਂ ਆਪਣੇ ਸਾਥੀਆਂ ਸਮੇਤ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ‘ਪੰਜਾਬ ਬਚਾਓ’ ਮੁਹਿੰਮ ਤਹਿਤ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ’ਚ ਲੋਕਾਂ ਨੂੰ ਜਾਗਰੂਕ ਕਰਨ ਤਹਿਤ ਸਠਿਆਲਾ ਵਿਖੇ ਫਾਰਮ ਭਰਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬਲਜੀਤ ਸਿੰਘ ਜਲਾਲ ਉਸਮਾ ਨੇ ਦੱਸਿਆ ਹੈ ਕਿ ਲੋਕਾਂ ਨਾਲ ਸੰਪਰਕ ਕਰਦਿਆਂ ਪੰਜਾਬ ਨਾਲ ਸੰਬੰਧਿਤ ਨਸ਼ਿਆਂ ਦੇ ਖ਼ਿਲਾਫ਼, ਕਿਸਾਨਾਂ ਦੀ ਐੱਮ.ਐੱਸ.ਪੀ, ਵੱਖ-ਵੱਖ ਮੁੱਦਿਆਂ ਬਾਰੇ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਜਾਣੇ। ਉਨ੍ਹਾਂ ਨੇ ਕਿਹਾ ਕਿ ‘ਪੰਜਾਬ ਬਚਾਓ’ ਮੁਹਿੰਮ ਨੂੰ ਪਿੰਡ ਪੱਧਰ ਤੱਕ ਲਿਜਾਇਆ ਜਾਵੇਗਾ । ਇਸ ਮੌਕੇ ਸਾਬਕਾ ਸਰਪੰਚ ਦਲਵਿੰਦਰ ਸਿੰਘ, ਪ੍ਰਧਾਨ ਬੂਟਾ ਸਿੰਘ, ਬਲਾਕ ਸੰਮਤੀ ਮੈਂਬਰ ਗਿਆਨੀ ਬੂਟਾ ਸਿੰਘ, ਜਸਬੀਰ ਸਿੰਘ ਚੱਠਾ, ਬਾਬਾ ਬਲਵਿੰਦਰ ਸਿੰਘ, ਇੰਸ: ਸਰਬਜੀਤ ਸਿੰਘ ਬੱਲ, ਮੈਂਬਰ ਮੇਜਰ ਸਿੰਘ, ਪ੍ਰਧਾਨ ਸੋਨਾ ਬੱਲ, ਗੁਰਜੀਤ ਸਿੰਘ, ਹਰਪਾਲ ਸਿੰਘ, ਗੁਰਮੇਜ ਸਿੰਘ ਆਦਿ ਹਾਜ਼ਰ ਸਨ।