ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤ ਕੇ ਪਿੰਡ ਪਰਤੇ ਦਿਲਪ੍ਰੀਤ ਸਿੰਘ ਦਾ ਬੁਤਾਲਾ ਵਿਖੇ ਸ਼ਾਨਦਾਰ ਸਵਾਗਤ
ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਣ ਵਾਲੇ ਮਾਣਮੱਤੇ ਹਾਕੀ ਖਿਡਾਰੀ ਦਿਲਪ੍ਰੀਤ ਸਿੰਘ ਦੇ ਪਿੰਡ ਪਹੁੰਚਣ ’ਤੇ ਗ੍ਰਾਮ ਪੰਚਾਇਤ ਬੁਤਾਲਾ ਅਤੇ ਬਾਬਾ ਪੱਲ੍ਹਾ ਜੀ ਹਾਕੀ ਸਪੋਰਟਸ ਕਲੱਬ ਬੁਤਾਲਾ ਵਲੋਂ ਬੜੇ ਉਤਸ਼ਾਹ ਅਤੇ ਮਾਣ-ਸਨਮਾਨ ਨਾਲ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਦਿਲਪ੍ਰੀਤ ਸਿੰਘ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ ।
ਅਜੀਤ ਡੈਸਕ
07-10-2026