08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੁੱਖ ਮੰਤਰੀ ਦੇ ਓ.ਐੱਸ.ਡੀ ਖ਼ਿਲਾਫ਼ ਸੀ.ਬੀ.ਆਈ . ਕੇਸ ਤੋਂ ਬਾਅਦ ਭਾਜਪਾ ਵਲੋਂ ਅਜਨਾਲਾ ’ਚ ਬੋਨੀ ਅਜਨਾਲਾ ਦੀ ਅਗਵਾਈ ’ਚ ਮਾਨ ਸਰਕਾਰ ਦਾ ਪੁਤਲਾ ਫੂਕਿਆ

ਅਜਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਸਮੇਤ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਕੇ ਵੱਖ-ਵੱਖ ਥਾਵਾਂ ’ਤੇ ਤਲਾਸ਼ੀਆਂ ਲੈਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਵਰਕਰਾਂ ਵਲੋਂ ਜ਼ਿਲ੍ਹਾ ਦਿਹਾਤੀ 1 ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਦੀ ਅਗਵਾਈ ’ਚ ਅਜਨਾਲਾ ਨੇੜੇ ਮਹਿਰ ਬੁਖ਼ਾਰੀ ਚੌਂਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਪੁਤਲਾ ਫੂਕਿਆ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਓਐੱਸਡੀ ਅਤੇ ਉਨ੍ਹਾਂ ਦੇ ਕਰੀਬੀਆਂ ਸੰਬੰਧੀ ਕਥਿਤ ਮਾਮਲੇ ਵਿਚ ਈ.

ਅਜੀਤ ਡੈਸਕ 08-10-2026
ਅਜਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਸਮੇਤ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਕੇ ਵੱਖ-ਵੱਖ ਥਾਵਾਂ ’ਤੇ ਤਲਾਸ਼ੀਆਂ ਲੈਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਵਰਕਰਾਂ ਵਲੋਂ ਜ਼ਿਲ੍ਹਾ ਦਿਹਾਤੀ 1 ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਦੀ ਅਗਵਾਈ ’ਚ ਅਜਨਾਲਾ ਨੇੜੇ ਮਹਿਰ ਬੁਖ਼ਾਰੀ ਚੌਂਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਪੁਤਲਾ ਫੂਕਿਆ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਓਐੱਸਡੀ ਅਤੇ ਉਨ੍ਹਾਂ ਦੇ ਕਰੀਬੀਆਂ ਸੰਬੰਧੀ ਕਥਿਤ ਮਾਮਲੇ ਵਿਚ ਈ.ਡੀ ਵਲੋਂ ਪਹਿਲਾਂ ਚਿੱਠੀ ਅਤੇ ਬਾਅਦ ਵਿਚ ਰਿਮਾਈਂਡਰ ਭੇਜੇ ਜਾਣ ਦੇ ਬਾਵਜੂਦ ਕਾਰਵਾਈ ਨਾ ਹੋਣ ’ਤੇ ਮਾਮਲਾ ਹਾਈਕੋਰਟ ਤੱਕ ਪਹੁੰਚਿਆ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਵਲੋਂ ਕੀਤੀ ਗਈ ਕਾਰਵਾਈ ਨੂੰ ਕਿਸੇ ਸਿਆਸੀ ਆਗੂ ਦੇ ਹੁਕਮਾਂ ਨਾਲ ਜੋੜਨ ਦੀ ਬਜਾਏ ਅਦਾਲਤੀ ਹੁਕਮਾਂ ਦੇ ਸੰਦਰਭ ਵਿਚ ਦੇਖਿਆ ਜਾਣਾ ਚਾਹੀਦਾ ਹੈ। ਸ. ਕਾਹਲੋਂ ਨੇ ਕਿਹਾ ਕਿ ਜੇਕਰ ਕਿਸੇ ਵਿਰੁੱਧ ਕੋਈ ਦੋਸ਼ ਸਹੀ ਨਹੀਂ ਹੈ ਤਾਂ ਉਸ ਨੂੰ ਜਾਂਚ ਦਾ ਸਾਹਮਣਾ ਕਰਦਿਆਂ ਆਪਣਾ ਪੱਖ ਕਾਨੂੰਨੀ ਤੌਰ ’ਤੇ ਸਪੱਸ਼ਟ ਕਰਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਜੇਕਰ ਸਰਕਾਰ ਜਾਂ ਇਸ ਨਾਲ ਜੁੜੇ ਕਿਸੇ ਵਿਅਕਤੀ ਨੇ ਕੋਈ ਗਲਤ ਕੰਮ ਨਹੀਂ ਕੀਤਾ ਤਾਂ ਜਾਂਚ ਏਜੰਸੀਆਂ ਦੀ ਕਾਰਵਾਈ ਤੋਂ ਡਰਨ ਦੀ ਲੋੜ ਨਹੀਂ। ਬੋਨੀ ਅਮਰਪਾਲ ਸਿੰਘ ਨੇ ਕਿਹਾ ਕਿ ਭਾਜਪਾ ਵਰਕਰ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਇਸ ਮੌਕੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ, ਅਜੇਬੀਰਪਾਲ ਸਿੰਘ ਰੰਧਾਵਾ, ਪ੍ਰਦੀਪ ਕੁਮਾਰ ਬੰਟਾ, ਬੰਟੀ ਸ਼ਾਹ ਅਜਨਾਲ , ਦੀਪੂ ਅਰੌੜਾ, ਪ੍ਰਧਾਨ ਰਾਜਵਿੰਦਰ ਕੌਰ ਦੁਸਾਂਝ , ਮਨਦੀਪ ਸਿੰਘ ਸੰਧੂ ਧਾਲੀਵਾਲ ਬੱਗਾ, ਵਾਸੁਦੇਵ ਸ਼ਰਮਾ, ਚੰਨਣ ਸਿੰਘ ਬਰਲਾਸ, ਵਿਕਰਮ ਬੇਦੀ, ਗੁਰਿੰਦਰਬੀਰ ਸਿੰਘ ਗਿੰਦੂ ਬੱਲ, ਨੱਥਾ ਸਿੰਘ ਰਮਦਾਸ, ਹਤਿੰਦਰ ਬੱਬਰ, ਧਰਮਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਮੁਕਾਮ, ਸਕੱਤਰ ਸਿੰਘ ਭਲੋਟ, ਅਮਰਦੀਪ ਸਿੰਘ ਰਿੰਕੂ, ਸੌਰਵ ਸਰੀਨ ਆਦਿ ਹਾਜ਼ਰ ਸਨ। 07 ਏਐਸਆਰ26
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰਭਜਨ ਸਿੰਘ ਈ.ਟੀ.ਓ. ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਰਾਣਾ ਕਾਲਾ ਵਿਖੇ ‘ਮੇਰਾ ਘਰ ਮੇਰੇ ਨਾਮ’ ਤਹਿਤ 247 ਪਰਿਵਾਰਾਂ ਨੂੰ ਮਾਲਕੀ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।