09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਾਵਰਕਾਮ ਦੇ ਸੇਵਾਮੁਕਤ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਦੇ ਸੇਵਾਮੁਕਤ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਮੁਲਾਜ਼ਮ ਆਗੂ ਸਰਬਜੀਤ ਸਿੰਘ ਪੰਨੂੰ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸੀਨੀਅਰ ਆਗੂ ਅਮਰਜੀਤ ਸਿੰਘ ਸਰਕਾਰੀਆ ਸਮੇਤ ਵੱਡੀ ਗਿਣਤੀ ਵਿਚ ਪਾਵਰਕਾਮ ਦੇ ਸੇਵਾਮੁਕਤ ਕਰਮਚਾਰੀ ਹਾਜ਼ਰ ਹੋਏ। ਇਸ ਮੀਟਿੰਗ ਦੌਰਾਨ ਜਿੱਥੇ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵੱਲੋਂ ਸੰਗਰੂਰ ਵਿਖੇ 10 ਅਕਤੂਬਰ ਨੂੰ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਕੀਤੀਆਂ ਗਈਆਂ, ਉੱਥੇ ਹੀ ਪੰਜਾਬ ਸਰਕਾਰ ਤੇ ਪਾਵਰਕਾਮ ਕਾਰਪੋਰੇਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।

ਅਜੀਤ ਡੈਸਕ 09-10-2026
ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਦੇ ਸੇਵਾਮੁਕਤ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਮੁਲਾਜ਼ਮ ਆਗੂ ਸਰਬਜੀਤ ਸਿੰਘ ਪੰਨੂੰ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸੀਨੀਅਰ ਆਗੂ ਅਮਰਜੀਤ ਸਿੰਘ ਸਰਕਾਰੀਆ ਸਮੇਤ ਵੱਡੀ ਗਿਣਤੀ ਵਿਚ ਪਾਵਰਕਾਮ ਦੇ ਸੇਵਾਮੁਕਤ ਕਰਮਚਾਰੀ ਹਾਜ਼ਰ ਹੋਏ। ਇਸ ਮੀਟਿੰਗ ਦੌਰਾਨ ਜਿੱਥੇ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵੱਲੋਂ ਸੰਗਰੂਰ ਵਿਖੇ 10 ਅਕਤੂਬਰ ਨੂੰ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਕੀਤੀਆਂ ਗਈਆਂ, ਉੱਥੇ ਹੀ ਪੰਜਾਬ ਸਰਕਾਰ ਤੇ ਪਾਵਰਕਾਮ ਕਾਰਪੋਰੇਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ 10 ਅਕਤੂਬਰ ਦੀ ਰੈਲੀ ਵਿਚ ਵੱਡੀ ਗਿਣਤੀ ’ਚ ਪੈਨਸ਼ਨਰ ਤੇ ਮੁਲਾਜ਼ਮ ਸ਼ਮੂਲੀਅਤ ਕਰਨਗੇ। ਇਸ ਮੌਕੇ ਸਵਿੰਦਰ ਸਿੰਘ ਸਿੱਧੂ, ਅਮਰੀਕ ਸਿੰਘ ਫ਼ਤਿਹਗੜ੍ਹ ਚੂੜੀਆਂ, ਹਰਦੀਪ ਸਿੰਘ ਛੀਨਾ, ਬਲਕਾਰ ਸਿੰਘ, ਰਤਨ ਸਿੰਘ, ਸੁਖਦੇਵ ਸਿੰਘ, ਜਗਦੀਸ਼ ਕੁਮਾਰ ਦੇਵਗਨ, ਬਲਜੀਤ ਸਿੰਘ ਅਤੇ ਕੰਵਲਜੀਤ ਸਿੰਘ ਜੌਹਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਪਰਗਟ ਸਿੰਘ ਤੇ ਸਚਿਨ ਪਾਇਲਟ ਦਾ ਕੀਤਾ ਸਵਾਗ... ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਤਾਲਮੇਲ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।