ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਉਸਮਾ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਆੜ੍ਹਤੀਆਂ ਨੇ ਕੀਤੀ ਸ਼ਲਾਘਾ
ਚੌਕ ਮਹਿਤਾ, 8 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਮਾਰਕੀਟ ਕਮੇਟੀ ਮਹਿਤਾ ਦੇ ਨਵੇਂ ਬਣੇ ਚੇਅਰਮੈਨ ਲਖਵਿੰਦਰ ਸਿੰਘ ਉਸਮਾ ਵਲੋਂ ਅਨਾਜ ਮੰਡੀ ਤੇ ਇਲਾਕੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਸੁਖਦੇਵ ਸਿੰਘ ਬੁੱਟਰ ਪ੍ਰਧਾਨ ਮੰਡੀ ਮਹਿਤਾ ਨੇ ਕਿਹਾ ਕਿ ਚੇਅਰਮੈਨ ਵਲੋਂ ਮੰਡੀ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਤੇ ਮੰਡੀ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੇਅਰਮੈਨ ਉਸਮਾਂ ਨਾਲ ਮੀਟਿੰਗ ਉਪਰੰਤ ਗੱਲਬਾਤ ਦੌਰਾਨ ਪ੍ਰਧਾਨ ਬੁੱਟਰ ਨੇ ਕਿਹਾ ਕਿ ਮੰਡੀ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ, ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਕਰਨ ਅਤੇ ਮੰਡੀ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।
ਚੌਕ ਮਹਿਤਾ, 8 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਮਾਰਕੀਟ ਕਮੇਟੀ ਮਹਿਤਾ ਦੇ ਨਵੇਂ ਬਣੇ ਚੇਅਰਮੈਨ ਲਖਵਿੰਦਰ ਸਿੰਘ ਉਸਮਾ ਵਲੋਂ ਅਨਾਜ ਮੰਡੀ ਤੇ ਇਲਾਕੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਸੁਖਦੇਵ ਸਿੰਘ ਬੁੱਟਰ ਪ੍ਰਧਾਨ ਮੰਡੀ ਮਹਿਤਾ ਨੇ ਕਿਹਾ ਕਿ ਚੇਅਰਮੈਨ ਵਲੋਂ ਮੰਡੀ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਤੇ ਮੰਡੀ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੇਅਰਮੈਨ ਉਸਮਾਂ ਨਾਲ ਮੀਟਿੰਗ ਉਪਰੰਤ ਗੱਲਬਾਤ ਦੌਰਾਨ ਪ੍ਰਧਾਨ ਬੁੱਟਰ ਨੇ ਕਿਹਾ ਕਿ ਮੰਡੀ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ, ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਕਰਨ ਅਤੇ ਮੰਡੀ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਸੁਖਦੇਵ ਸਿੰਘ ਪ੍ਰਧਾਨ ਮੰਡੀ ਮਹਿਤਾ ਸਮੇਤ ਸਮੂਹ ਆਗੂਆਂ ਨੇ ਕਿਹਾ ਕਿ ਮੰਡੀ ਨਾਲ ਸਬੰਧਤ ਵੱਖ-ਵੱਖ ਵਰਗਾਂ ਦੇ ਲੋਕਾਂ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਸਮੂਹ ਹਾਜ਼ਰੀਨ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਉਸਮਾ ਵਲੋਂ ਮੰਡੀ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਕੇਵਲ ਕ੍ਰਿਸ਼ਨ, ਬਲਜਿੰਦਰ ਸਿੰਘ ਹੈਪੀ, ਜਸਬੀਰ ਸਿੰਘ ਜਲਾਲ, ਗੁਰਜਿੰਦਰ ਸਿੰਘ, ਰਜਿੰਦਰ ਸਿੰਘ, ਆੜ੍ਹਤੀ ਐਸ਼ੋਸ਼ੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਗੁਰਮੁੱਖ ਸਿੰਘ ਸਾਹਬਾ, ਕੁਲਵੰਤ ਸਿੰਘ, ਗੁਰਮੁਖ ਸਿੰਘ ਔਜਲਾ,ਪਵਨ ਕੁਮਾਰ, ਕੁਲਤਾਰਨ ਸਿੰਘ, ਮਹਿਤਾਬ ਸਿੰਘ, ਮੁਖਤਾਰ ਸਿੰਘ, ਗੁਰਵੇਲ ਸਿੰਘ, ਰਾਜਨਦੀਪ ਸਿੰਘ, ਜਤਿੰਦਰ ਸਿੰਘ ਲੱਧਾ ਮੁੰਡਾ, ਰਾਜਬੀਰ ਸਿੰਘ, ਹਰਪਾਲ ਸਿੰਘ, ਦਵਿੰਦਰ ਸਿੰਘ ਮੱਲੀ, ਗੁਰਉਕਾਰ ਸਿੰਘ, ਕੁਲਦੀਪ ਸਿੰਘ, ਕਾਬਲ ਸਿੰਘ, ਬਿੱਕਾ, ਰਜਿੰਦਰ ਸਿੰਘ ਟੀਟੂ ਸਾਹ, ਬੋਬੀ ਜੈਨ, ਬੋਬੀ ਸਲਹੋਤਰਾ, ਕਸ਼ਮੀਰ ਸਿੰਘ, ਸੁਖਦੇਵ ਸਿੰਘ ਮਾਸਟਰ, ਸੁਖਬੀਰ ਸਿੰਘ ਅਤੇ ਗੁਰਮੀਤ ਸਿੰਘ ਨੰਗਲੀ ਆਦਿ ਆੜ੍ਹਤੀ ਹਾਜ਼ਰ ਸਨ ।