ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦੇ ਕੇ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ– ਡਾ. ਕੋਹਾਲੀ
ਰਾਮ ਤੀਰਥ, 8 ਅਕਤੂਬਰ (ਧਰਵਿੰਦਰ ਸਿੰਘ ਔਲਖ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਪੰਜਾਬ) ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਡਾ. ਅਰਜਿੰਦਰ ਸਿੰਘ ਕੋਹਾਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਅਤੇ ਦੂਰ-ਦੁਰਾਡੇ ਇਲਾਕਿਆਂ ਵਿਚ ਲੰਮੇ ਸਮੇਂ ਤੋਂ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦੇ ਕੇ ਸਰਟੀਫਿਕੇਟ ਜਾਰੀ ਕੀਤੇ ਜਾਣ ਅਤੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ।
ਡਾ. ਅਰਜਿੰਦਰ ਸਿੰਘ ਕੋਹਾਲੀ
09-10-2026