09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅਜਨਾਲਾ ਦੇ ਮੁੱਖ ਚੌਕ ’ਚ ਤੇਜ਼ ਰਫ਼ਤਾਰ ਮੋਟਰਸਾਈਕਲ ਵਲੋਂ ਟੱਕਰ ਮਾਰਨ ਕਾਰਨ ਪਲਟਿਆ ਈ-ਰਿਕਸ਼ਾ 2 ਵਿਦਿਆਰਥੀਆਂ ਨੂੰ ਲੱਗੀਆਂ ਮਾਮੂਲੀ ਸੱਟਾਂ

ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਮੁੱਖ ਚੌਂਕ ਵਿਚ ਅੱਜ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ ਜਦੋਂ ਸਵੇਰ ਸਮੇਂ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਇਕ ਈ ਰਿਕਸ਼ਾ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਪਲਟ ਗਿਆ। ਹਾਦਸੇ ਤੋਂ ਬਾਅਦ ਈ ਰਿਕਸ਼ੇ ਵਿਚ ਸਵਾਰ ਬੱਚਿਆਂ ਵਿਚ ਚੀਕ-ਚਿਹਾੜਾ ਮੱਚ ਗਿਆ ਤੇ ਬਾਜ਼ਾਰ ’ਚ ਮੌਜੂਦ ਲੋਕਾਂ ਵੱਲੋਂ ਬੱਚਿਆਂ ਨੂੰ ਈ-ਰਿਕਸ਼ੇ ਹੇਠੋਂ ਕੱਢਿਆ।

ਅਜੀਤ ਡੈਸਕ 09-10-2026
ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਮੁੱਖ ਚੌਂਕ ਵਿਚ ਅੱਜ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ ਜਦੋਂ ਸਵੇਰ ਸਮੇਂ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਇਕ ਈ ਰਿਕਸ਼ਾ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਪਲਟ ਗਿਆ। ਹਾਦਸੇ ਤੋਂ ਬਾਅਦ ਈ ਰਿਕਸ਼ੇ ਵਿਚ ਸਵਾਰ ਬੱਚਿਆਂ ਵਿਚ ਚੀਕ-ਚਿਹਾੜਾ ਮੱਚ ਗਿਆ ਤੇ ਬਾਜ਼ਾਰ ’ਚ ਮੌਜੂਦ ਲੋਕਾਂ ਵੱਲੋਂ ਬੱਚਿਆਂ ਨੂੰ ਈ-ਰਿਕਸ਼ੇ ਹੇਠੋਂ ਕੱਢਿਆ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਈ ਰਿਕਸ਼ਾ ਇੱਕ ਨਿੱਜੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਬੋਹਲੀਆਂ ਤੋਂ ਲੈ ਕੇ ਸਕੂਲ ਵੱਲ ਜਾ ਰਿਹਾ ਸੀ। ਇਸ ਦੌਰਾਨ ਮੁੱਖ ਚੌਂਕ ਵਿਚ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਈ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਈ ਰਿਕਸ਼ਾ ਡਰਾਈਵਰ ਕੋਲੋਂ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਿਆ। ਇਸ ਦੌਰਾਨ ਈ ਰਿਕਸ਼ਾ ਤੇ ਸਵਾਰ 2 ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਦਕਿ ਜਦਕਿ ਬਾਕੀ ਵਿਦਿਆਰਥੀਆਂ ਦੇ ਸੁਰੱਖਿਅਤ ਰਹਿਣ ਕਾਰਨ ਵੱਡਾ ਹਾਦਸਾ ਟਲ ਗਿਆ। ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਤੇ ਲੋਕਾਂ ਵੱਲੋਂ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਪਰਿਵਾਰਿਕ ਮੈਂਬਰਾਂ ਵੱਲੋਂ ਜ਼ਖਮੀ ਬੱਚਿਆ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।
ਪਿਛਲੀ ਖ਼ਬਰ ਪਿੰਡ ਮੌੜੇ ਖੂਹ ਕੰਗਾਂ ਵਾਲਾ ਵਿਖੇ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਹਰ ਇਨਸਾਨ ਇਕ ਰੁੱਖ ਲਾ ਕੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਯੋਗਦਾਨ ਪਾਵੇ- ਲਖਬੀਰ ਰੰਧਾਵਾ ਸੋਹੀਆਂ ਖੁਰਦ ਹਾਈ ਸਕੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।