10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ

ਅੰਮ੍ਰਿਤਸਰ, 9 ਅਕਤੂਬਰ, (ਰਾਜੇਸ਼ ਕੁਮਾਰ ਸ਼ਰਮਾ)-‘ਆਰੀਆ ਰਤਨ’ ਪਦਮਸ੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.

ਅਜੀਤ ਡੈਸਕ 10-10-2026
ਅੰਮ੍ਰਿਤਸਰ, 9 ਅਕਤੂਬਰ, (ਰਾਜੇਸ਼ ਕੁਮਾਰ ਸ਼ਰਮਾ)-‘ਆਰੀਆ ਰਤਨ’ ਪਦਮਸ੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ. ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਡਾ. ਵੀ. ਸਿੰਘ ਡਾਇਰੈਕਟਰ ਡੀ.ਏ.ਵੀ. ਪਬਲਿਕ ਸਕੂਲਜ਼ ਅਤੇ ਸੰਯੋਜਕ, ਡੀ.ਏ.ਵੀ. ਰਾਸ਼ਟਰੀ ਖੇਡ ਮੁਕਾਬਲੇ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮੁਕਾਬਲੇ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਲੋਂ ਡੀ.ਏ.ਵੀ. ਕਾਲਜ ਦੇ ਖੇਡ ਮੈਦਾਨ ‘ਚ ਡੀ. ਏ. ਵੀ. ਰਾਸ਼ਟਰੀ ਖੇਡ ਮੁਕਾਬਲਿਆਂ ਤਹਿਤ ਦੋ ਰੋਜ਼ਾ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ਦਾ ਸ਼ੁੱਭ ਆਰੰਭ ਹੋਇਆ। ਸਮਾਗਮ ਦੀ ਸ਼ੁਰੂਆਤ ਡੀ. ਏ. ਵੀ. ਗਾਣ ਅਤੇ ਪਵਿੱਤਰ ਜੋਤ ਜਗਾ ਕੇ ਕੀਤੀ ਗਈ। ਇਸ ਸਮਾਗਮ ’ ਚ ਅਮਰਦੀਪ ਗੁਪਤਾ ਪ੍ਰਿੰਸੀਪਲ ਡੀ.ਏ.ਵੀ. ਕਾਲਜ, ਅੰਮ੍ਰਿਤਸਰ ਅਤੇ ਪ੍ਰਧਾਨ ਆਰੀਆ ਸਮਾਜ, ਲੋਹਗੜ੍ਹ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਦਾ ਡੀ.ਏ.ਵੀ. ਖੇਡਾਂ ਦੀ ਸਟੇਟ ਕੋਆਰਡੀਨੇਟਰ ਡਾ. ਅੰਜਨਾ ਗੁਪਤਾ, ਪ੍ਰਿੰਸੀਪਲ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁਕਾਬਲੇ ਦੇ ਡਾਇਰੈਕਟਰ ਪ੍ਰੋਫੈਸਰ ਬ੍ਰਿਜ ਭੂਸ਼ਣ ਯਾਦਵ, ਮੁਖੀ, ਸਰੀਰਕ ਸਿੱਖਿਆ ਵਿਭਾਗ, ਡੀ.ਏ.ਵੀ. ਕਾਲਜ, ਅੰਮ੍ਰਿਤਸਰ ਅਤੇ ਤਕਨੀਕੀ ਡਾਇਰੈਕਟਰ ਰਣਕੀਰਤ ਸਿੰਘ, ਨੈਸ਼ਨਲ ਇੰਸਟੀਚਿਊਟ ਆਫ਼ ਕੋਚ ਐਥਲੈਟਿਕਸ ਦੇ ਨਾਲ-ਨਾਲ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਅੰਮ੍ਰਿਤਸਰ ਦੀ ਪ੍ਰਿੰਸੀਪਲ ਡਾ. ਪੱਲਵੀ ਸੇਠੀ ਵੀ ਵਿਸ਼ੇਸ਼ ਤੌਰ ‘ਤੇ ਪਧਾਰੇ। ਸਕੂਲ ਦੀ ਵਿਦਿਆਰਥਣ ‘ਹਰਸ਼ਿਤਾ’ ਨੇ ਲੋਕ-ਗੀਤ ਪੇਸ਼ ਕਰਕੇ ਸਮਾਗਮ ਦੀ ਰੌਣਕ ਵਧਾਈ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਏ.ਵੀ. ਸਕੂਲਾਂ ਦੇ ਕੁੱਲ 356 ਖਿਡਾਰੀ ਭਾਗ ਲੈ ਰਹੇ ਹਨ, ਜਿਨ੍ਹਾਂ ‘ਚ 147 ਲੜਕੀਆਂ ਅਤੇ 209 ਲੜਕੇ ਸ਼ਾਮਲ ਹਨ। ਐਥਲੈਟਿਕਸ ਦੇ ਮੁਕਾਬਲੇ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗਾਂ ਦੇ ਲੜਕਿਆਂ ਅਤੇ ਲੜਕੀਆਂ ਲਈ ਵੱਖ-ਵੱਖ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਖੇਡ ਭਾਵਨਾ ਸਿੱਖਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਪੂਰੇ ਜੋਸ਼ ਅਤੇ ਸਕਾਰਾਤਮਕ ਸੋਚ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਸਮਾਗਮ ਵਿਚ ਸੱਦਾ ਦੇਣ ਲਈ ਸਭ ਤੋਂ ਪਹਿਲਾਂ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦਾ ਧੰਨਵਾਦ ਕੀਤਾ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਜੀਵਨ ਵਿਚ ਅਨੁਸ਼ਾਸਨ, ਸਬਰ, ਆਤਮ-ਵਿਸ਼ਵਾਸ ਅਤੇ ਨਿਰੰਤਰ ਯਤਨ ਕਰਨ ਦੀ ਭਾਵਨਾ ਵਿਕਸਿਤ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਿੱਤ ਅਤੇ ਹਾਰ ਨੂੰ ਇੱਕੋ ਜਿਹੀ ਭਾਵਨਾ ਨਾਲ ਸਵੀਕਾਰ ਕਰਦਿਆਂ ਆਪਣਾ ਸਰਵ-ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਸਲ ਸਫਲਤਾ ਸਿਰਫ਼ ਤਗਮੇ ਜਿੱਤਣ ’ਚ ਹੀ ਨਹੀਂ, ਸਗੋਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਯਤਨ ਕਰਨ ਵਿੱਚ ਹੈ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਐਥਲੈਟਿਕਸ ਮੁਕਾਬਲੇ ਦੇ ਸਫ਼ਲ ਆਯੋਜਨ ਲਈ ਸ਼ਲਾਘਾ ਕੀਤੀ। ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਰਾਜ ਪੱਧਰੀ ਐਥਲੈਟਿਕਸ ਮੁਕਾਬਲਿਆਂ ਦੇ ਰਸਮੀ ਸ਼ੁੱਭ ਆਰੰਭ ਦਾ ਐਲਾਨ ਕੀਤਾ। ਇਸ ਤੋਂ ਬਾਅਦ ਰੰਗ-ਬਿਰੰਗੇ ਗੁਬਾਰੇ ਅਸਮਾਨ ‘ਚ ਛੱਡੇ ਗਏ । ਇਸ ਮੁਕਾਬਲੇ ਦੇ ਆਬਜ਼ਰਵਰ ਪ੍ਰਿੰਸੀਪਲ ਨਵਦੀਪ ਵਿਸ਼ਿਸ਼ਟ, ਪ੍ਰਿੰਸੀਪਲ ਵਿਕਾਸ ਪਰਾਸ਼ਰ, ਨਵਨੀਤ ਸਿੱਧੂ ਅਤੇ ਮੁਕੇਸ਼ ਗੁਪਤਾ ਸਨ। ਮੁਕਾਬਲੇ ਦੇ ਸਫ਼ਲ ਸੰਚਾਲਨ ‘ਚ ਅਧਿਕਾਰੀ ਸੰਜੀਵ ਸ਼ਰਮਾ, ਕੁਲਵਿੰਦਰ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਵਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਸਰਹੱਦ ਪਾਰ ਤੋਂ ਆ ਰਹੇ ਨਸ਼ੇ ਨੂੰ ਰੋਕਣ ਲਈ ਯਤਨ ਕਰਨ ਸੰਬੰਧੀ ਭਾਜਪਾ ਆਗੂ ਪ੍ਰੋ: ਚਾਵਲਾ ਨੇ ਦੇਸ਼ ਦੇ ਰੱਖਿਆ ਮੰਤਰੀ ਨੂੰ ਕ... ਅਗਲੀ ਖ਼ਬਰ ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ ਭਲਕੇ ਅੰਮ੍ਰਿਤਸਰ ਵਿਚ ਹੋਵੇਗੀ ਵਿਸ਼ਾਲ ਯੂਥ ਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।