11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹਮਲੇ ਦੇ ਮਾਮਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ, ਤੀਜੇ ਦੀ ਭਾਲ ਜਾਰੀ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਜਗਦੇਵ ਖੁਰਦ ਪਹੁੰਚ ਕੇ ਗੋਲੀਬਾਰੀ ਦੀ ਘਟਨਾ ਵਿਚ ਜ਼ਖ਼ਮੀ ਹੋਏ ਏ.

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਏ.ਐੱਸ.ਆਈ ਸੁਖਚੈਨ ਸਿੰਘ ਦਾ ਹਾਲ ਜਾਨਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਖੜੇ ਜਸਪਾਲ ਸਿੰਘ ਢਿੱਲੋਂ, ਸਰਪੰਚ ਡਾ: ਨਰਿੰਦਰ ਸਿੰਘ, ਐੱਸ.ਐੱਚ.ਓ ਨਰਿੰਦਰ ਸਿੰਘ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 11-10-2026
ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਜਗਦੇਵ ਖੁਰਦ ਪਹੁੰਚ ਕੇ ਗੋਲੀਬਾਰੀ ਦੀ ਘਟਨਾ ਵਿਚ ਜ਼ਖ਼ਮੀ ਹੋਏ ਏ.ਐਸ.ਆਈ ਸੁਖਚੈਨ ਸਿੰਘ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਮੁਸਤੈਦੀ ਸਦਕਾ ਹਮਲੇ ਵਿਚ ਸ਼ਾਮਲ ਤਿੰਨ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਲੋਂ ਏ.ਐਸ.ਆਈ ਸੁਖਚੈਨ ਸਿੰਘ ’ਤੇ ਹਮਲਾ ਕਰਦਿਆਂ ਉਨ੍ਹਾਂ ਦੀ ਬਾਂਹ ਵਿੱਚ ਗੋਲੀ ਮਾਰੀ ਗਈ ਸੀ। ਉਨਾਂ ਦੱਸਿਆ ਕਿ ਪੁਲਿਸ ਵਲੋਂ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੇ ਕਿਸ ਦੇ ਕਹਿਣ ’ਤੇ ਇਹ ਹਮਲਾ ਕੀਤਾ ਅਤੇ ਇਸ ਪਿੱਛੇ ਕੀ ਕਾਰਨ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਬਾਰੇ ਵੀ ਜਲਦ ਜਾਣਕਾਰੀ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸਪੱਸ਼ਟ ਫ਼ੈਸਲਾ ਹੈ ਕਿ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਰਪੰਚ ਡਾ: ਨਰਿੰਦਰ ਸਿੰਘ ਜਗਦੇਵ ਖੁਰਦ, ਐਸ.ਐਚ.ਓ ਸਬ ਇੰਸਪੈਕਟਰ ਨਰਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਜਗਦੇਵ ਖੁਰਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਨਿਗਮਾਂ ਦੀ ਤਰਜ਼ ’ਤੇ ਨਹਿਰੀ ਵਿਭਾਗ ਦੀ ਥਾਂ ’ਤੇ ਬੈਠੇ ਦੁਕਾਨਦਾਰਾਂ ਨੂੰ ਵੀ ਮਾਲਕੀ ਹੱਕ ਦਿਤੇ ਜਾਣ-ਗੁਰਦੀਪ ਸਿੰਘ ਅਗਲੀ ਖ਼ਬਰ ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ 51ਵੇਂ ਸਰਬਹਿੰਦ ਸਾਲਾਨਾ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ’ਚ ਸੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।