ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਅਜਨਾਲਾ ਵਿਖੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 2017 ਦੀਆਂ ਚੋਣਾਂ ਵਿਚ ਕਰਾਂਗੇ ਡਟ ਦੇ ਵਿਰੋਧ-ਝੰਡੇਰ, ਨਿੱਝਰ
ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਵਲੋਂ ਸੂਬੇ ਭਰ ਦੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਅੱਜ ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਵਲੋਂ ਸੂਬਾ ਸੀਨਿਅਰ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ ਦੀ ਸਾਂਝੀ ਅਗਵਾਈ ਹੇਠ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੁਸ਼ਿਆਰ ਸਿੰਘ ਝੰਡੇਰ ਅਤੇ ਕੰਵਲਜੀਤ ਸਿੰਘ ਨਿੱਝਰ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਭਰ ਦੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਅੱਜ ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਵਲੋਂ ਸੂਬਾ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ ਦੀ ਸਾਂਝੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਅਜਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਵਲੋਂ ਸੂਬੇ ਭਰ ਦੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਅੱਜ ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਵਲੋਂ ਸੂਬਾ ਸੀਨਿਅਰ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ ਦੀ ਸਾਂਝੀ ਅਗਵਾਈ ਹੇਠ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੁਸ਼ਿਆਰ ਸਿੰਘ ਝੰਡੇਰ ਅਤੇ ਕੰਵਲਜੀਤ ਸਿੰਘ ਨਿੱਝਰ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਭਰ ਦੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਅੱਜ ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਵਲੋਂ ਸੂਬਾ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ ਦੀ ਸਾਂਝੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੁਸ਼ਿਆਰ ਸਿੰਘ ਝੰਡੇਰ ਅਤੇ ਕਵਲਜੀਤ ਸਿੰਘ ਨਿੱਜਰ ਨੇ ਦੱਸਿਆ ਕਿ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਪੰਜਾਬ ਭਰ ਦੇ ਨੰਬਰਦਾਰਾਂ ਵਿਚ ਸਰਕਾਰ ਪ੍ਰਤੀ ਭਾਰੀ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ 5 ਅਕਤੂਬਰ ਨੂੰ ਨੰਬਰਦਾਰਾਂ ਵਲੋਂ ਸੰਗਰੂਰ ਵਿਖੇ ਵਿਸ਼ਾਲ ਰੈਲੀ ਗਈ ਕੀਤੀ ਗਈ ਸੀ ਜਿਸ ਵਿਚ ਸਰਕਾਰ ਦੇ ਨੁਮਾਇੰਦਿਆਂ ਵਲੋਂ ਲਿਖਤੀ ਤੌਰ ’ਤੇ ਮੰਨਿਆ ਗਿਆ ਸੀ ਕਿ ਜਲਦੀ ਹੀ ਨੰਬਰਦਾਰਾਂ ਦੀ ਸੂਬਾ ਸਰਕਾਰ ਨਾਲ ਮੀਟਿੰਗ ਕਰਵਾ ਕੇ ਨੰਬਰਦਾਰਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਆਉਂਦੇ ਸਮੇਂ ਵਿਚ ਤਿੱਖਾ ਸੰਘਰਸ਼ ਵਿੱਡਿਆ ਜਾਵੇਗਾ ਅਤੇ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਵੀ ਕੀਤਾ ਜਾਵੇਗਾ। ਇਸ ਮੌਕੇ ਹਰਦੀਪ ਕੁਮਾਰ ਮੋਤਲਾ, ਮਨਜੀਤ ਸਿੰਘ, ਮਨਜਿੰਦਰ ਸਿੰਘ ਸੰਮੋਵਾਲ, ਰਣਜੀਤ ਸਿੰਘ, ਗੱਜਣ ਸਿੰਘ, ਬਸੰਤ ਸਿੰਘ, ਕੁਲਵੰਤ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਮੱਸਾ ਸਿੰਘ, ਸਰਦੂਲ ਸਿੰਘ, ਬਲਕਾਰ ਸਿੰਘ, ਰਾਜਬੀਰ ਸਿੰਘ, ਸੁਰਜੀਤ ਸਿੰਘ, ਰਵਿੰਦਰ ਸਿੰਘ, ਰਫੀਕ ਸਿੰਘ ਅਤੇ ਰਣਜੀਤ ਸਿੰਘ ਕੱਲੋਮਾਹਲ ਆਦਿ ਹਾਜ਼ਰ ਸਨ।