12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੀ.ਬੀ.ਆਈ. ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਪੰਜਾਬ ਵਿਚ ਭ੍ਰਿਸ਼ਟਾਚਾਰ ਦੀ ਕਰ ਰਹੀ ਹੈ ਜਾਂਚ– ਪ੍ਰਦੀਪ ਸਿੰਘ ਭੁੱਲਰ

ਚਵਿੰਡਾ ਦੇਵੀ, 11 ਅਕਤੂਬਰ (ਸਤਪਾਲ ਸਿੰਘ ਢੱਡੇ)—ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਕਿਹਾ ਕਿ ਸੀ. ਬੀ.

ਪ੍ਰਦੀਪ ਸਿੰਘ ਭੁੱਲਰ। 12-10-2026
ਚਵਿੰਡਾ ਦੇਵੀ, 11 ਅਕਤੂਬਰ (ਸਤਪਾਲ ਸਿੰਘ ਢੱਡੇ)—ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਕਿਹਾ ਕਿ ਸੀ.ਬੀ.ਆਈ. ਪੰਜਾਬ ਵਿਚ ਭ੍ਰਿਸ਼ਟਾਚਾਰ ਅਤੇ ਨਾਜਾਇਜ਼ ਮਾਈਨਿੰਗ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਦੀ ਕਾਰਵਾਈ ਨੂੰ ਬਿਨਾਂ ਤੱਥਾਂ ਦੇ ਸਿਆਸੀ ਰੰਗਤ ਦੇਣ ਦੀ ਬਜਾਏ ਕਾਨੂੰਨੀ ਪੱਖ ਅਤੇ ਅਸਲ ਤੱਥਾਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਸ: ਭੁੱਲਰ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਵਲੋਂ ਕੀਤੀ ਜਾ ਰਹੀ ਕਾਰਵਾਈ ਵਿਚ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਨਿਰਪੱਖ ਜਾਂਚ ਜ਼ਰੂਰੀ ਹੈ। ਉਨ੍ਹਾਂ ਦੇ ਅਨੁਸਾਰ, ਸੀ.ਬੀ.ਆਈ. ਵਲੋਂ ਪੰਜਾਬ ਵਿਚ ਭ੍ਰਿਸ਼ਟਾਚਾਰ ਅਤੇ ਨਾਜਾਇਜ਼ ਮਾਈਨਿੰਗ ਨਾਲ ਸੰਬੰਧਿਤ ਦੋ ਮਾਮਲਿਆਂ ਦੀ ਜਾਂਚ ਹਾਈਕੋਰਟ ਦੇ ਆਦੇਸ਼ਾਂ ਤਹਿਤ ਕੀਤੀ ਜਾ ਰਹੀ ਹੈ। ਪ੍ਰਦੀਪ ਸਿੰਘ ਭੁੱਲਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਬਿਨਾਂ ਕਿਸੇ ਠੋਸ ਤੱਥ ਦੇ ਭੰਡਣਾ ਅਤੇ ਪਾਰਟੀ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਸਿਆਸੀ ਪਾਰਟੀ ਨੂੰ ਆਪਣਾ ਪੱਖ ਰੱਖਣ ਦਾ ਅਧਿਕਾਰ ਹੈ, ਪਰ ਸਿਆਸੀ ਵਿਰੋਧ ਕਰਦਿਆਂ ਤੱਥਾਂ ਅਤੇ ਕਾਨੂੰਨੀ ਪ੍ਰਕਿਰਿਆ ਦਾ ਸਤਿਕਾਰ ਕਰਨਾ ਵੀ ਲਾਜ਼ਮੀ ਹੈ।
ਪਿਛਲੀ ਖ਼ਬਰ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸੰਦੀਪ ਸਿੰਘ ਏ. ਆਰ. ਪਿੰਡ ਬੰਡਾਲਾ ਵਿਖੇ ਡੋਰ-ਟੂ-ਡੋਰ ਮੁਹਿੰਮ ਤੋ... ਅਗਲੀ ਖ਼ਬਰ ਦਾਣਾ ਮੰਡੀ ਪਾਖਰਪੁਰ ’ਚ ਖੁੱਲ੍ਹੇ ਅਸਮਾਨ ਥੱਲੇ ਪਈ ਫਸਲ ਮੀਂਹ ਪੈਣ ਨਾਲ ਭਿੱਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।