ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣੀਏ ਕੇ ਸਕੂਲ ’ਚ ਸਾਲਾਨਾ ਸਮਾਗਮ ਕਰਵਾਇਆ
ਚੋਗਾਵਾਂ, 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅੱਡਾ ਵਣੀਏਕੇ ਵਿਖੇ ਸਾਲਾਨਾ ਸਮਾਗਮ ਸਕੂਲ ਦੇ ਚੇਅਰਮੈਨ ਸੁਖਵੰਤ ਸਿੰਘ ਦੀ ਯੋਗ ਅਗਵਾਈ ਹੇਠ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜੇ ਖੁੱਲ੍ਹੇ ਪੰਡਾਲ ਵਿਚ ਗਿਆਨੀ ਸਰੂਪ ਸਿੰਘ ਕੰਡਿਆਣਾ ਦੇ ਢਾਡੀ ਜਥੇ ਅਤੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਸੌੜੀਆਂ ਦੇ ਇੰਟਰਨੈਸ਼ਨਲ ਕਵੀਸ਼ਰੀ ਜਥੇ ਨੇ ਜੁੜ ਬੈਠੀ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਜੀਵਨੀ ਅਤੇ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ।
ਚੋਗਾਵਾਂ, 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅੱਡਾ ਵਣੀਏਕੇ ਵਿਖੇ ਸਾਲਾਨਾ ਸਮਾਗਮ ਸਕੂਲ ਦੇ ਚੇਅਰਮੈਨ ਸੁਖਵੰਤ ਸਿੰਘ ਦੀ ਯੋਗ ਅਗਵਾਈ ਹੇਠ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜੇ ਖੁੱਲ੍ਹੇ ਪੰਡਾਲ ਵਿਚ ਗਿਆਨੀ ਸਰੂਪ ਸਿੰਘ ਕੰਡਿਆਣਾ ਦੇ ਢਾਡੀ ਜਥੇ ਅਤੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਸੌੜੀਆਂ ਦੇ ਇੰਟਰਨੈਸ਼ਨਲ ਕਵੀਸ਼ਰੀ ਜਥੇ ਨੇ ਜੁੜ ਬੈਠੀ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਜੀਵਨੀ ਅਤੇ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਆਏ ਹੋਏ ਜਥਿਆਂ ਅਤੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸੁਖਵੰਤ ਸਿੰਘ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਉੱਚ ਪੱਧਰੀ ਪੜ੍ਹਾਈ ਦੇ ਨਾਲ-ਨਾਲ ਅਜਿਹੇ ਧਾਰਮਿਕ ਸਮਾਗਮ ਕਰਵਾ ਕੇ ਗੁਰਬਾਣੀ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਪੰਜਾਬ ਦਾ ਭਵਿੱਖ ਨੌਜਵਾਨ ਪੀੜ੍ਹੀ ਆਪਣੀ ਸਿੱਖ ਕੌਮ ਦੇ ਮਾਣ-ਮੱਤੇ ਅਤੇ ਗੌਰਵਸ਼ਾਲੀ ਇਤਿਹਾਸ ਤੋਂ ਭਲੀ-ਭਾਂਤ ਜਾਣੂੰ ਹੋ ਸਕੇ। ਇਸ ਸਮਾਗਮ ਵਿਚ ਭਾਈ ਗੁਰਸੇਵਕ ਸਿੰਘ ਪੱਧਰੀ, ਸਰਪੰਚ ਦਲੇਰ ਚੇਲੇਕੇ, ਰਕੇਸ਼ ਸ਼ਰਮਾ ਸਮੇਤ ਸਕੂਲੀ ਬੱਚੇ, ਸਟਾਫ਼ ਮੈਂਬਰ ਅਤੇ ਬੱਚਿਆਂ ਦੇ ਮਾਪੇ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।