17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਕੇਂਦਰ ਸਰਕਾਰ ਦੀ ਉੱਚ ਪੱਧਰੀ ਟੀਮ ਵਲੋਂ ਅੰਮ੍ਰਿਤਸਰ ਦਾ ਦੌਰਾ ਸੰਯੁਕਤ ਸਕੱਤਰ ਐੱਸ. ਰੁਕਮਨੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਅੰਮ੍ਰਿਤਸਰ, 16 ਅਕਤੂਬਰ (ਰੇਸ਼ਮ ਸਿੰਘ)-ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕੇਂਦਰ ਸਰਕਾਰ ਦੀ ਉੱਚ ਪੱਧਰੀ ਟੀਮ ਵਲੋਂ ਇੱਥੇ ਜਿਲ੍ਹੇ ਭਰ ’ਚ ਪਰਾਲੀ ਸਾੜਨ ਦੀਆਂ ਵਧੇਰੇ ਘਟਨਾਵਾਂ ਵਾਲੇ ਹੌਟਸਪੋਟ ਪਿੰਡਾਂ ਦਾ ਦੌਰਾ ਕੀਤਾ ਗਿਆ। ਟੀਮ ਦੀ ਅਗਵਾਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਸ਼ੀਨੀਕਰਨ ਅਤੇ ਤਕਨਾਲੋਜੀ ਡਿਵੀਜ਼ਨ ਦੀ ਸੰਯੁਕਤ ਸਕੱਤਰ ਸ੍ਰੀਮਤੀ ਐੱਸ.

ਜ਼ਿਲ੍ਹਾ ਪ੍ਰਬੰਧਕੀ ਸਮੂਹ ਵਿਖੇ ਕੇਂਦਰ ਸਰਕਾਰੀ ਦ ਸਯੁੰਕਤ ਸਕੱਤਰ ਸ੍ਰੀਮਤੀ ਐੱਸ. ਰੁਕਮਣੀ ਪਰਾਲੀ ਸਾੜਨ ਤੋਂ ਰੋਕਥਾਮ ਲਈ ਮੀਟਿੰਗ ਕਰਦੇ ਹੋਏ । ਤਸਵੀਰ : ਨਿਰਮਲ ਸਟੂਡੀਓ 17-10-2026
ਅੰਮ੍ਰਿਤਸਰ, 16 ਅਕਤੂਬਰ (ਰੇਸ਼ਮ ਸਿੰਘ)-ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕੇਂਦਰ ਸਰਕਾਰ ਦੀ ਉੱਚ ਪੱਧਰੀ ਟੀਮ ਵਲੋਂ ਇੱਥੇ ਜਿਲ੍ਹੇ ਭਰ ’ਚ ਪਰਾਲੀ ਸਾੜਨ ਦੀਆਂ ਵਧੇਰੇ ਘਟਨਾਵਾਂ ਵਾਲੇ ਹੌਟਸਪੋਟ ਪਿੰਡਾਂ ਦਾ ਦੌਰਾ ਕੀਤਾ ਗਿਆ। ਟੀਮ ਦੀ ਅਗਵਾਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਸ਼ੀਨੀਕਰਨ ਅਤੇ ਤਕਨਾਲੋਜੀ ਡਿਵੀਜ਼ਨ ਦੀ ਸੰਯੁਕਤ ਸਕੱਤਰ ਸ੍ਰੀਮਤੀ ਐੱਸ. ਰੁਕਮਨੀ ਨੇ ਕੀਤੀ। ਇਸ ਦੌਰੇ ਦਾ ਮੁੱਖ ਉਦੇਸ਼ ਝੋਨੇ ਦੀ ਵਾਢੀ ਦੇ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣਾ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਅਪਣਾਈਆਂ ਜਾ ਰਹੀਆਂ ਤਕਨੀਕਾਂ ਦੀ ਸਮੀਖਿਆ ਕਰਨਾ ਸੀ। ਇਸ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸ੍ਰੀਮਤੀ ਐੱਸ. ਰੁਕਮਨੀ ਨੇ ਰਾਜ ਅਤੇ ਜ਼ਿਲ੍ਹਾ ਪੱਧਰ ’ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ, ਖੇਤੀਬਾੜੀ ਮਸ਼ੀਨਰੀ ਦੀ ਉਪਲਬੱਧਤਾ ਅਤੇ ਵਰਤੋਂ ਅਤੇ ਪਰਾਲੀ ਪ੍ਰਬੰਧਨ ਸੰਬੰਧੀ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧਨ ਕਰਨ ਨਾਲ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਿਚ ਸੁਧਾਰ ਹੁੰਦਾ ਹੈ। ਇਸ ਨਾਲ ਮਿੱਟੀ ਵਿਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਾਉਣ ਅਤੇ ਲਾਹੇਵੰਦ ਜੀਵਾਂ ਦੀ ਸੰਭਾਲ ਵਿਚ ਵੀ ਮਦਦ ਮਿਲਦੀ ਹੈ। ਸੰਯੁਕਤ ਸਕੱਤਰ ਸ੍ਰੀਮਤੀ ਐੱਸ. ਰੁਕਮਨੀ ਅਤੇ ਉਨ੍ਹਾਂ ਦੀ ਟੀਮ ਵਲੋਂ ਬਲਾਕ ਤਰਸਿੱਕਾ ਅਤੇ ਅਟਾਰੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਪਰਾਲੀ ਪ੍ਰਬੰਧਨ ਸੰਬੰਧੀ ਉਨ੍ਹਾਂ ਦੇ ਤਜਰਬਿਆਂ, ਦਰਪੇਸ਼ ਮੁਸ਼ਕਿਲਾਂ ਅਤੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਟੀਮ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਪਰਾਲੀ ਪ੍ਰਬੰਧਨ ਤਕਨੀਕਾਂ ਸੰਬੰਧੀ ਪ੍ਰਦਰਸ਼ਨੀ ਪਲਾਟਾਂ ਦਾ ਦੌਰਾ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਪਰਾਲੀ ਦੀਆਂ ਗੱਠਾਂ ਦੇ ਭੰਡਾਰਨ ਲਈ ਬਣਾਏ ਗਏ ਸਥਾਨਾਂ ਦਾ ਨਿਰੀਖਣ ਕਰਕੇ ਪਰਾਲੀ ਦੇ ਖੇਤਾਂ ਤੋਂ ਬਾਹਰ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ । ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ, ਡਾ. ਰਮਨ ਕੁਮਾਰ, ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਇੰਮੀਗਰੇਸ਼ਨ ਦੇ ਐਮ. ਡੀ. ਮਨਪ੍ਰੀਤ ਸਿੰਘ ਸਿੱਧੂ ਨੂੰ ਸਦਮਾ, ਨਾਨੇ ਦਾ ਦਿਹਾਂਤ ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਵਲੋਂ ਫਰੈਸ਼ਰਜ਼ ਫ਼ੀਸਟਾ 2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।