ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ ਦਿਹਾਤੀ ਦੀ ਮੀਟਿੰਗ ਵਿਚ ਚੋਣ ਕਮਿਸ਼ਨ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਤਰਸਿੱਕਾ, 17 (ਅਤਰ ਸਿੰਘ ਤਰਸਿੱਕਾ)-ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ ਦਿਹਾਤੀ ਵਲੋਂ ਅੱਜ ਬਲਾਕ ਤਰਸਿੱਕਾ ਦੀ ਏਰੀਆ ਕਮੇਟੀ ਦੀ ਮੀਟਿੰਗ ਮਾਸਟਰ ਆਜ਼ਾਦ ਸਿੰਘ ਮਹਿਤਾ, ਸਾਬਕਾ ਸਰਪੰਚ, ਦੀ ਪ੍ਰਧਾਨਗੀ ਹੇਠ ਪਿੰਡ ਖਜਾਲਾ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਲਖਬੀਰ ਸਿੰਘ ਨਿਜਾਮਪੁਰ ਤੇ ਬਲਾਕ ਸਕੱਤਰ ਮੰਗਲ ਸਿੰਘ ਖਜਾਲਾ ਨੇ ਦੇਸ਼ ਅੰਦਰ ਵੋਟਾਂ ਦੀ ਸੁਧਾਈ ਦੇ ਨਾਂ ’ਤੇ ਆਮ ਲੋਕਾਂ ਦੀਆਂ ਵੋਟਾਂ ਕੱਟੇ ਜਾਣ ਦੇ ਮੁੱਦੇ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ।
ਤਰਸਿੱਕਾ, 17 (ਅਤਰ ਸਿੰਘ ਤਰਸਿੱਕਾ)-ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ ਦਿਹਾਤੀ ਵਲੋਂ ਅੱਜ ਬਲਾਕ ਤਰਸਿੱਕਾ ਦੀ ਏਰੀਆ ਕਮੇਟੀ ਦੀ ਮੀਟਿੰਗ ਮਾਸਟਰ ਆਜ਼ਾਦ ਸਿੰਘ ਮਹਿਤਾ, ਸਾਬਕਾ ਸਰਪੰਚ, ਦੀ ਪ੍ਰਧਾਨਗੀ ਹੇਠ ਪਿੰਡ ਖਜਾਲਾ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਲਖਬੀਰ ਸਿੰਘ ਨਿਜਾਮਪੁਰ ਤੇ ਬਲਾਕ ਸਕੱਤਰ ਮੰਗਲ ਸਿੰਘ ਖਜਾਲਾ ਨੇ ਦੇਸ਼ ਅੰਦਰ ਵੋਟਾਂ ਦੀ ਸੁਧਾਈ ਦੇ ਨਾਂ ’ਤੇ ਆਮ ਲੋਕਾਂ ਦੀਆਂ ਵੋਟਾਂ ਕੱਟੇ ਜਾਣ ਦੇ ਮੁੱਦੇ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਆਗੂਆਂ ਨੇ ਕਿਹਾ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ’ਤੇ ਗੰਭੀਰ ਸਵਾਲ ਉੱਠ ਰਹੇ ਹਨ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਚੋਣ ਕਮਿਸ਼ਨ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਇਹਨਾਂ ਆਗੂਆਂ ਨੇ ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਜ਼ਿਲ੍ਹੇ ਦੇ ਨੌਜਵਾਨ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਘਟਨਾ ਪਿੱਛੇ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ਦੀ ਭੂਮਿਕਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸਤੀਫ਼ੇ ਅਤੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ। ਮੀਟਿੰਗ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਲਕਾਰ ਸਿੰਘ ਦਸ਼ਮੇਸ਼ ਨਗਰ, ਸੋਹਣ ਸਿੰਘ, ਬਲਵੰਤ ਸਿੰਘ, ਬਲਵਿੰਦਰ ਸਿੰਘ ਮੀਰਾ ਚੱਕ, ਨਿੰਦਰ ਸਿੰਘ ਸੈਦੌਲੋਲ, ਗੁਰਬਖਸ਼ ਸਿੰਘ, ਸੁੱਚਾ ਸਿੰਘ ਚੋਗਾਵਾਂ, ਤੇਜਿੰਦਰ ਸਿੰਘ, ਬਲਕਾਰ ਸਿੰਘ ਖਜਾਲਾ, ਗੁਰਸੇਵਕ ਸਿੰਘ ਪੰਡੋਰੀ, ਬੀਰ ਸਿੰਘ, ਅਮਰਜੀਤ ਸਿੰਘ ਚਾਟੀਵਿੰਡ, ਪ੍ਰਤਾਪ ਸਿੰਘ ਅਤੇ ਪ੍ਰਗਟ ਸਿੰਘ ਧਰਮੂਚੱਕ ਆਦਿ ਹਾਜ਼ਰ ਸਨ।