19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਅਜਨਾਲਾ ’ਚ ਮੋਮਬੱਤੀ ਮਾਰਚ

ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਨਸਾ ਵਿਖੇ ਦਿਨ-ਦਿਹਾੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦੇ ਰੋਸ ਵਜੋਂ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀ ਕਾਰਕੁਨਾਂ ਵਲੋਂ ਅਜਨਾਲਾ ਸ਼ਹਿਰ ਵਿਚ ਦੇਰ ਸ਼ਾਮ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਸ: ਅਜਨਾਲਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਸ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ ਗਈ।

ਅਜੀਤ ਡੈਸਕ 19-10-2026
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਨਸਾ ਵਿਖੇ ਦਿਨ-ਦਿਹਾੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦੇ ਰੋਸ ਵਜੋਂ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀ ਕਾਰਕੁਨਾਂ ਵਲੋਂ ਅਜਨਾਲਾ ਸ਼ਹਿਰ ਵਿਚ ਦੇਰ ਸ਼ਾਮ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਸ: ਅਜਨਾਲਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਸ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ ਗਈ। ਮੋਮਬੱਤੀ ਮਾਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਅਜਨਾਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਨੂੰ ਸਿਰਫ਼ ਐਲਾਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਬਲਾਕ ਪ੍ਰਧਾਨ ਪ੍ਰਧਾਨ ਰਣਜੀਤ ਸਿੰਘ ਰਾਣਾ ਭੱਖਾ ਤੇ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ, ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ, ਚੇਅਰਮੈਨ ਅਮਨਦੀਪ ਸਿੰਘ ਝੰਡੇਰ, ਯੂਥ ਪ੍ਰਧਾਨ ਸਰਬਜੋਤ ਸਿੰਘ ਮਾਹਲ, ਯੂਥ ਪ੍ਰਧਾਨ ਹਰਮਨ ਫੁੱਲੇਚੱਕ, ਗੁਰਦੇਵ ਸਿੰਘ ਨਿੱਜਰ,ਪ੍ਰਸ਼ੋਤਮ ਸਿੰਘ ਖਤਰਾਏ ਖੁਰਦ, ਐਡਵੋਕੇਟ ਸੁਨੀਲਪਾਲ ਸਿੰਘ, ਜਗਰੂਪ ਸਿੰਘ ਨੰਗਲ, ਮਾਸਟਰ ਬਲਵਿੰਦਰ ਸਿੰਘ ਜਗਦੇਵ ਖੁਰਦ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਗੁਝਾਪੀਰ, ਪ੍ਰਵੀਨ ਕੁਕਰੇਜਾ, ਸੰਨੀ ਨਿੱਜਰ, ਜਸਵੀਰ ਸਿੰਘ ਢਿੱਲੋਂ ਵੰਝਾਵਾਲਾ, ਸਰਵਨ ਸਿੰਘ ਨਿਜ਼ਾਮਪੁਰਾ, ਨੰਬਰਦਾਰ ਜਗਦੀਪ ਸਿੰਘ ਅੰਬ ਕੋਟਲੀ, ਜੁਗਰਾਜ ਸਿੰਘ ਰੋਖੇ, ਕਾਲਾ ਖਾਨਵਾਲ, ਹਰਪਾਲ ਸਿੰਘ ਹਾਸ਼ਮਪੁਰਾ, ਸ਼ੁੱਭ ਸਿਰਸਾ, ਹਰਪਾਲ ਸਿੰਘ ਸੱਫੇਵਾਲੀਆ, ਪ੍ਰਭ ਭੱਖਾ, ਲੱਕੀ ਨਿੱਜਰ, ਸੋਨੂੰ ਮਾਕੋਵਾਲ, ਸਰਪੰਚ ਰਾਜਪਾਲ ਸਿੰਘ ਮਾਕੋਵਾਲ, ਸੁਖਚੈਨ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ ਹਰਦੋਪੁਤਲੀ, ਮਸਤਾਨ ਸਿੰਘ ਸਾਰੰਗਦੇਵ, ਰਿੰਕੂ ਲੱਖੂਵਾਲ, ਅੰਗਰੇਜ਼ ਸਿੰਘ ਲੱਖੂਵਾਲ, ਅਜੇਪਾਲ ਸਿੰਘ, ਡਾ. ਜੋਗਾ ਗੱਗੋਮਾਹਲ, ਸੁਖਦੇਵ ਸਰੀਨ, ਮੋਹਿਤ ਵਾਸਲ, ਅਮਰਬੀਰ ਸਿੰਘ ਬੱਲ, ਅਸ਼ੋਕ ਠੇਕੇਦਾਰ ਆਦਿ ਹਾਜ਼ਰ ਸਨ। 18 ਏਐਸਆਰ18
ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਦਾਣਾ ਮੰਡੀ ਅਟਾਰੀ ਦੇ ਪ੍ਰਧਾਨ ਗੁਰਸਾਹਿਬ ਸਿੰਘ ਅਤੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ... ਅਗਲੀ ਖ਼ਬਰ ਸਾਬਕਾ ਕਾਂਗਰਸੀ ਵਿਧਾਇਕ ਭਲਾਈਪੁਰ ਨੇ ਹਲਕੇ ਵਿਚ ਕਾਂਗਰਸੀ ਵਰਕਰਾਂ ’ਤੇ ਝੂਠੇ ਕੇਸ ਦਰਜ ਕਰਨ ਦੇ ਲਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।