ਨੌਜਵਾਨਾਂ ਨੂੰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਜੋਧ ਸਿੰਘ ਸਮਰਾ
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਸ਼ਿਵ ਮੰਦਰ ਦੀ ਗਰਾਉਂਡ ਵਿਚ ਖੇਡੀ ਜਾ ਰਹੀ ਰਾਮਲੀਲ੍ਹਾ ਦੀ ਸੱਤਵੀਂ ਨਾਈਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਲੱਬ ਦੇ ਪ੍ਰਬੰਧਕਾਂ ਅਤੇ ਕਲਾਕਾਰਾਂ ਵਲੋਂ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ I ਹਾਜ਼ਰ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਰਾਮਲੀਲ੍ਹਾ ਸਾਡੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ।
ਅਜੀਤ ਡੈਸਕ
19-10-2026