20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪਰਿਕਰਮਾ ਨੂੰ ਖੂਬਸੂਰਤ ਅਤੇ ਖੁੱਲ੍ਹਾ ਕਰਨ ਲਈ ਸੇਵਾਵਾਂ ਜਾਰੀ –ਮੈਨੇਜਰ ਜੱਫਰਵਾਲ

ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਮੁੱਚੀ ਪਰਿਕਰਮਾ ਨੂੰ ਖੁੱਲ੍ਹਾ ਕਰਨ ਅਤੇ ਹੋਰ ਖੂਬਸੂਰਤ ਬਣਾਉਣ ਲਈ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਹਨ । ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਬਹੁਤ ਸਾਰੇ ਘਰਾਂ ਦੀ ਖਰੀਦ ਕੀਤੀ ਗਈ ਹੈ ।

ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਪਰਿਕਰਮਾ ਨੁੰ ਖੂਬਸੂਰਤ ਬਣਾਉਣ ਲਈ ਚੱਲ ਰਹੀ ਸੇਵਾ ਦਾ ਜਾਇਜ਼ਾ ਲੈਂਦਿਆਂ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਹੋਰ । ਤਸਵੀਰ : ਰਾਜਨ 20-10-2026
ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਮੁੱਚੀ ਪਰਿਕਰਮਾ ਨੂੰ ਖੁੱਲ੍ਹਾ ਕਰਨ ਅਤੇ ਹੋਰ ਖੂਬਸੂਰਤ ਬਣਾਉਣ ਲਈ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਹਨ । ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਬਹੁਤ ਸਾਰੇ ਘਰਾਂ ਦੀ ਖਰੀਦ ਕੀਤੀ ਗਈ ਹੈ । ਇਸ ਸੰਬੰਧੀ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ ਨੇ ਅੱਜ ਉਕਤ ਚੱਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਬੀਤੇ ਸ ਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਸ ਕਾਰਜ ਲਈ ਕਾਰ ਸੇਵਾ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਾਲਿਆਂ ਨੂੰ ਸੌਂਪੀ ਗਈ ਸੀ, ਅਤੇ ਇਸ ਕਾਰਜ ਦਾ ਸ਼ੁੱਭ ਉਦਘਾਟਨ ਵੀ ਕੁਝ ਸਾਲ ਪਹਿਲਾਂ ਸਾਲਾਨਾ ‘ਸਾਚਾ ਗੁਰੂ ਲਾਧੋ ਰੇ ਦਿਵਸ’ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੌਕੇ ਕੀਤਾ ਗਿਆ ਸੀ, ਜਿਸ ਤਹਿਤ ਸੰਗਤਾਂ ਦੇ ਸਹਿਯੋਗ ਨਾਲ ਕਾਰ ਸੇਵਾਵਾਂ ਜਾਰੀ ਹਨ ਅਤੇ ਜਲਦੀ ਹੀ ਇਹ ਕਾਰ ਸੇਵਾ ਸੰਪੂਰਨ ਕਰ ਲਈ ਜਾਵੇਗੀ । ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਬਾਬਾ ਬਲਕਾਰ ਸਿੰਘ ਨੰਬਰਦਾਰ ਸੁਧਾਰ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਜਗਤਾਰ ਸਿੰਘ ਬਹਾਦਰਪੁਰ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਗੁਰਭੇਜ ਸਿੰਘ ਸਰਾਂ, ਗੁਰਭਿੰਦਰ ਸਿੰਘ ਧਾਰੋਵਾਲੀ, ਸਰਬਜੀਤ ਸਿੰਘ ਪੱਡਾ, ਹਰਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ ਸਹਾਇਕ ਰਿਕਾਰਡ ਕੀਪਰ, ਲਵਪ੍ਰੀਤ ਸਿੰਘ, ਤਲਵਿੰਦਰ ਸਿੰਘ, ਚਰਨਜੀਤ ਸਿੰਘ ਸਟੋਰ ਕੀਪਰ, ਲਖਵਿੰਦਰ ਸਿੰਘ, ਖਜ਼ਾਨਚੀ ਸੁਖਵਿੰਦਰ ਸਿੰਘ ਸ਼ੈਰੀ, ਮਨਿੰਦਰ ਸਿੰਘ ਭੁੱਲਰ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ ਅਤੇ ਹੋਰ ਸਟਾਫ ਮੌਜੂਦ ਸੀ । 19 ਏਐਸਆਰ40
ਪਿਛਲੀ ਖ਼ਬਰ ਦਾਣਾ ਮੰਡੀ ਪਾਖਰਪੁਰਾ ਵਿਖੇ ਨਹੀਂ ਹੋ ਰਹੀ ਝੋਨੇ ਦੀ ਖਰੀਦ –ਝਿਰਮਲ ਬੱਝੂਮਾਨ ਅਗਲੀ ਖ਼ਬਰ ਜੰਡਿਆਲਾ ਗੁਰੂ ਦੇ ਦੁਸਹਿਰਾ ਗਰਾਊਂਡ ਵਿਖੇ 3.30 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਟੇਡੀਅਮ ਦਾ ਕੈਬਨਿਟ ਮੰਤਰੀ ਹਰਭਜਨ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।