21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗੁਰਦੁਆਰਾ ਨਾਨਕ ਨਾਮ ਜਹਾਜ਼ ਦਬੁਰਜੀ ਵਿਖੇ ਮਹਾਨ ਗੁਰਮਤਿ ਸਮਾਗਮ 1 ਨਵੰਬਰ ਨੂੰ

ਜਗਦੇਵ ਕਲਾਂ, 20 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)–ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13ਵਾਂ ਮਹਾਨ ਗੁਰਮਤਿ ਸਮਾਗਮ 1 ਨਵੰਬਰ ਨੂੰ ਗੁਰਦੁਆਰਾ ‘ਨਾਨਕ ਨਾਮ ਜਹਾਜ਼ ਹੈ’ ਪਿੰਡ ਦਬੁਰਜੀ ਵਿਖੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਦੀ ਅਗਵਾਈ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਹੋਈ ਇਕੱਤਰਤਾ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਬਾਬਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ 30 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ।

ਸਮਾਗਮ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ ਦੌਰਾਨ ਬਾਬਾ ਕੁਲਵਿੰਦਰ ਸਿੰਘ ਦਬੁਰਜੀ, ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਅਤੇ ਹੋਰ ਸੰਗਤਾਂ। ਤਸਵੀਰ : ਸ਼ਰਨਜੀਤ ਸਿੰਘ ਗਿੱਲ 21-10-2026
ਜਗਦੇਵ ਕਲਾਂ, 20 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)–ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13ਵਾਂ ਮਹਾਨ ਗੁਰਮਤਿ ਸਮਾਗਮ 1 ਨਵੰਬਰ ਨੂੰ ਗੁਰਦੁਆਰਾ ‘ਨਾਨਕ ਨਾਮ ਜਹਾਜ਼ ਹੈ’ ਪਿੰਡ ਦਬੁਰਜੀ ਵਿਖੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਦੀ ਅਗਵਾਈ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਹੋਈ ਇਕੱਤਰਤਾ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਬਾਬਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ 30 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਸ ਦੌਰਾਨ 31 ਅਕਤੂਬਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿਚ ਗਿਆਨੀ ਭਗਵੰਤ ਸਿੰਘ ਸੂਰਵਿੰਡ ਦਾ ਕਵੀਸ਼ਰੀ ਜਥਾ ਅਤੇ ਕਥਾਵਾਚਕ ਭਾਈ ਮਨਦੀਪ ਸਿੰਘ ਝੰਡੇਰ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਉਣਗੇ। ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਗਿਆਨੀ ਕੇਵਲ ਸਿੰਘ ਮਹਿਤਾ ਸੋਹੀ ਭਰਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਭਾਈ ਓਮ ਪ੍ਰੀਤ ਸਿੰਘ ਹਜ਼ੂਰੀ ਰਾਗੀ ਲੁਧਿਆਣੇ ਵਾਲੇ, ਬਾਬਾ ਤਰਨਜੀਤ ਸਿੰਘ ਖਾਲਸਾ ਨਿੱਕੇ ਘੁੰਮਣ ਅਤੇ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦਾ ਇੰਟਰਨੈਸ਼ਨਲ ਢਾਡੀ ਜਥਾ ਅਤੇ ਨਾਮਵਰ ਰਾਗੀ, ਢਾਡੀ, ਕਵੀਸ਼ਰੀ ਜਥੇ ਗੁਰ ਇਤਿਹਾਸ ਤੇ ਸਿੱਖੀ ਸਿਧਾਂਤਾਂ ਨਾਲ ਸਬੰਧਤ ਪ੍ਰਸੰਗ ਸਾਂਝੇ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ । ਇਕੱਤਰਤਾ ਦੌਰਾਨ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਅਰਸ਼ਦੀਪ ਸਿੰਘ ਪ੍ਰਧਾਨ, ਭਾਈ ਮਨਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਸੁਖਬੀਰ ਸਿੰਘ, ਸਾਜਨਦੀਪ ਸਿੰਘ, ਜੁਗਰਾਜ ਸਿੰਘ, ਮਨਜੀਤ ਸਿੰਘ ਫੌਜੀ ਜਗਦੇਵ ਕਲਾਂ, ਚੰਨਪ੍ਰੀਤ ਸਿੰਘ, ਅਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਸਬਾ ਬੁਤਾਲਾ ਵਿਖੇ ਪਹਿਲੀ ਪਲਵਿੰਦਰ-ਜਸਪਾਲ ਯਾਦਗਾਰੀ ਮਾਸਟਰਜ਼ ਹਾਕੀ ਲੀਗ ਸ਼ੁਰੂ ਅਗਲੀ ਖ਼ਬਰ ਗੁ: ਦਮਦਮਾ ਰੋੜੀ ਸਾਹਿਬ ਪਿੰਡ ਕਾਲੇਕੇ ਵਿਖੇ ਸਲਾਨਾ ਜੋੜ ਮੇਲਾ 25-26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।