22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਜਨਾਲਾ ’ਚ ਬਿਜਲੀ ਮੁਲਾਜ਼ਮਾਂ ਵਲੋਂ 2 ਦਿਨ ਦੀ ਛੁੱਟੀ ’ਤੇ ਜਾਣ ਦਾ ਲਿਆ ਫ਼ੈਸਲਾ– ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਵਿੱਢੇ ਸਾਂਝੇ ਸੰਘਰਸ਼ ਤਹਿਤ ਬਿਜਲੀ ਏਕਤਾ ਮੰਚ ਜੁਆਇੰਟ ਫੋਰਮ ਦੇ ਸੱਦੇ ’ਤੇ ਉਪ ਮੰਡਲ ਅਜਨਾਲਾ ਵਿਖੇ ਇੰਪਲਾਈਜ਼ ਫੈਡਰੇਸ਼ਨ ਚਾਹਲ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਅਤੇ ਟੈਕਨੀਕਲ ਸਰਵਿਸ ਯੂਨੀਅਨ ਸਬ-ਡਿਵੀਜ਼ਨ ਅਜਨਾਲਾ ਦੇ ਪ੍ਰਧਾਨ ਰਾਜਬੀਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਦੋ ਦਿਨ ਦੀ ਛੁੱਟੀ ’ਤੇ ਜਾਣ ਦਾ ਫ਼ੈਸਲਾ ਲਿਆ ਗਿਆ ।

ਅਜੀਤ ਡੈਸਕ 22-10-2026
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਵਿੱਢੇ ਸਾਂਝੇ ਸੰਘਰਸ਼ ਤਹਿਤ ਬਿਜਲੀ ਏਕਤਾ ਮੰਚ ਜੁਆਇੰਟ ਫੋਰਮ ਦੇ ਸੱਦੇ ’ਤੇ ਉਪ ਮੰਡਲ ਅਜਨਾਲਾ ਵਿਖੇ ਇੰਪਲਾਈਜ਼ ਫੈਡਰੇਸ਼ਨ ਚਾਹਲ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਅਤੇ ਟੈਕਨੀਕਲ ਸਰਵਿਸ ਯੂਨੀਅਨ ਸਬ-ਡਿਵੀਜ਼ਨ ਅਜਨਾਲਾ ਦੇ ਪ੍ਰਧਾਨ ਰਾਜਬੀਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਦੋ ਦਿਨ ਦੀ ਛੁੱਟੀ ’ਤੇ ਜਾਣ ਦਾ ਫ਼ੈਸਲਾ ਲਿਆ ਗਿਆ । ਇਸ ਮੌਕੇ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਅਤੇ ਰਾਜਬੀਰ ਸਿੰਘ ਪੰਡੋਰੀ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਰਕਲ ਆਗੂ ਹਰਜਿੰਦਰ ਸਿੰਘ ਨਿੱਕੋਸਰਾ, ਰਾਜ ਕੁਮਾਰ, ਨਵਦੀਪ ਸਿੰਘ, ਜੋਗਿੰਦਰ ਸਿੰਘ, ਸੰਦੀਪ ਕੁਮਾਰ, ਸੁਖਮਿੰਦਰ ਸਿੰਘ, ਜੇ. ਈ. ਸ਼ਰਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ। ਇਸ ਮੌਕੇ ਸਮੂਹ ਆਗੂਆਂ ਵਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਪਿਛਲੀ ਖ਼ਬਰ ‘ ਅੰਮ੍ਰਿਤਸਰ-ਹਿਸਾਰ ਐਕਸਪ੍ਰੈੱਸ’ ਦਾ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ’ਤੇ ਠਹਿਰਾਅ ਬਹਾਲ ਕਰਨ ਦੀ ਮੰਗ ਅਗਲੀ ਖ਼ਬਰ ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ ਵਲੋਂ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ’ਤੇ ਸੰਗਤਾਂ ਨੂੰ ਵਧਾਈਆਂ– ਦਲਵਿੰਦਰ ਰੰਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।