ਸੇਂਟ ਸੋਲਜਰ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਜੰਡਿਆਲਾ ਗੁਰੂ, 21 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਏਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਆਡੀਟੋਰੀਅਮ ਵਿਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰਾਮਾਇਣ ਦੇ ਵੱਖ-ਵੱਖ ਪ੍ਰਸੰਗਾਂ ਨੂੰ ਅਦਾਕਾਰੀ ਤੇ ਕੋਰੀਓਗ੍ਰਾਫੀ ਰਾਹੀਂ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ।
ਅਜੀਤ ਡੈਸਕ
22-10-2026