ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅੱਡਾ ਨਾਥ ਦੀ ਖੂਹੀ(ਚੰਨਣਕੇ) ਵਿੱਖੇ ਖੂਨ ਦਾਨ ਕੈਂਪ 27 ਨੂੰ
ਚੌਂਕ ਮਹਿਤਾ, 25 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪਵਿੱਤਰ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅੱਡਾ ਨਾਥ ਦੀ ਖੂਹੀ (ਚੰਨਣਕੇ) ਵਿੱਖੇ ਫ਼੍ਰੀ ਮਹਾਨ ਖੂਨ ਦਾਨ ਕੈਂਪ ਲਗਾਇਆ ਜਾਵੇਗਾ। ਜਾਣਕਾਰੀ ਦਿੰਦੇ ਪ੍ਰੋ: ਸ਼ਿਵਚਰਨ ਸਿੰਘ ਰੰਧਾਵਾ ਨੇ ਦੱਸਿਆ ਕਿ 27 ਅਕਤੂਬਰ ਸਵੇਰੇ 9 ਤੋਂ ਦੁਪਹਿਰ 2 ਵੱਜੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਸ੍ਰੀ ਅੰਮ੍ਰਿਤਸਰ ਸਾਹਿਬ ਬਲਵਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਅਤੇ ਪ੍ਰੋ: ਸ਼ਿਵਚਰਨ ਸਿੰਘ ਰੰਧਾਵਾ, ਹਰਪ੍ਰੀਤ ਸਿੰਘ, ਜਰਮਨਜੀਤ ਸਿੰਘ ਚੰਦੀ, ਮਨਵੀਰ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।
ਫ਼੍ਰੀ ਮਹਾਨ ਖੂਨ ਦਾਨ ਕੈਂਪ ਸੰਬੰਧੀ ਜਾਣਕਾਰੀ ਦੇਣ ਸਮੇਂ ਪ੍ਰੋ: ਸ਼ਿਵਚਰਨ ਸਿੰਘ ਰੰਧਾਵਾ । ਤਸਵੀਰ : ਧਰਮਿੰਦਰ ਸਿੰਘ ਭੰਮਰਾ
26-10-2026