ਗੁਰੂ ਰਵਿਦਾਸ ਜੀ ਦੇ 650ਵਾਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਰਈਆ ਵਿਖੇ ਨਿੱਘਾ ਸੁਆਗਤ
ਰਈਆ, 25 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਗੁਰੂ ਰਵੀਦਾਸ ਜੀ ਦੇ 650ਵਾਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਪਮਾਲੀ ਲੁਧਿਆਣਾ ਤੋਂ ਆਰੰਭ ਹੋਇਆ ਸੀ। ਜਿਸ ਦਾ ਰਈਆ ਅਤੇ ਕਸਬਾ ਖਿਲਚੀਆਂ ਵਿਖੇ ਪਹੁੰਚਣ ’ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਮਾਤਾ ਬਲਵਿੰਦਰ ਕੌਰ ਦੀ ਅਗਵਾਈ ਵਿਚ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਅਤੇ ਸਮੁੱਚੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਟੀਮ ਵਲੋਂ ਨਿੱਘਾ ਸੁਆਗਤ ਕੀਤਾ ਗਿਆ।
ਅਜੀਤ ਡੈਸਕ
26-10-2026