ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੇਠੂਵਾਲ ’ਚ ਸਜਾਏ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਸਵਾਗਤ
ਜੇਠੂਵਾਲ, 26 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਜੇਠੂਵਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਦੀ ਗੂੰਜ ’ਚ ਭਰਵਾਂ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਹਰਜੂ ਹਰਿ ਹਰਜੀਤ ਸਿੰਘ ਸੁਧਾਰਪੁਰੀ ਵਿਖੇ ਪੁੱਜਣ ’ਤੇ ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਸੁਧਾਰਪੁਰੀ ਦੀ ਰਹਿਨੁਮਨਾਈ ਵਿਚ ਸੇਵਾਦਾਰ ਬਲਰਾਜ ਸਿੰਘ ਹੈਪੀ ਸੁਧਾਰਪੁਰੀ ਜੇਠੂਵਾਲ ਦੀ ਅਗਵਾਈ ’ਚ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜਾਂ ਪਿਆਰਿਆਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਅਜੀਤ ਡੈਸਕ
27-10-2026