ਸਾ: ਸਰਪੰਚ ਜੋਗਿੰਦਰ ਸਿੰਘ ਅਤੇ ਅਵਤਾਰ ਸਿੰਘ ਸੋਨੂੰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੋਂ ਨੇੜਲੇ ਪਿੰਡ ਜਸਪਾਲ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜਥੇ: ਜਲਾਲ ਉਸਮਾ ਨੇ ਸ: ਜੋਗਿੰਦਰ ਸਿੰਘ ਸਾਬਕਾ ਸਰਪੰਚ ਅਤੇ ਅਵਤਾਰ ਸਿੰਘ ਸੋਨੂੰ ਨੂੰ ਸ਼੍ਰੋਮਣੀ ਅਕਾਲੀ ਦਲ ਹਲਕੇ ਵਿਚ ਕੋਰ ਕਮੇਟੀ ਮੈਂਬਰ ਨਾਮਜ਼ਦ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਹਰੇਕ ਵਰਗ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪਰਚਮ ਲਹਿਰਾਵੇਗਾ ।
ਅਜੀਤ ਡੈਸਕ
27-10-2026