ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਮੌਕੇ 50 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 50 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਨੇ ਅੰਮ੍ਰਿਤ ਪਾਣ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਕੇ ਲੜ ਲੱਗਣ ਲਈ ਵਧਾਈ ਦਿੱਤੀ ।
ਅਜੀਤ ਡੈਸਕ
27-10-2026