29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਤੋਂ ਪ੍ਰਭਾਤ ਫੇਰੀ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ

ਸੁਲਤਾਨਵਿੰਡ, 28 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਪ੍ਰਭਾਤ ਫੇਰੀ ਆਰੰਭ ਹੋਈ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 29-10-2026
ਸੁਲਤਾਨਵਿੰਡ, 28 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਪ੍ਰਭਾਤ ਫੇਰੀ ਆਰੰਭ ਹੋਈ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਭਾਤ ਫੇਰੀ ਦੌਰਾਨ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਗੁਰਦੁਆਰਾ ਅਟਾਰੀ ਸਾਹਿਬ ਤੋਂ ਆਰੰਭ ਹੋਈ ਇਹ ਪ੍ਰਭਾਤ ਫੇਰੀ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ ਸ੍ਰੀ ਅਕਾਲ ਤਖ਼ਤ ਸਾਹਿਬ, ਵੱਲ ਰਵਾਨਾ ਹੋਈ। ਪ੍ਰਭਾਤ ਫੇਰੀ ਦੇ ਪਹੁੰਚਣ ’ਤੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਮੈਨੇਜਰ ਰਛਪਾਲ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਪ੍ਰਭਾਤ ਫੇਰੀ ਸਜਾਈ ਜਾਂਦੀ ਹੈ। ਇਸ ਦੇ ਨਾਲ ਹੀ ਸ਼ਰਧਾਲੂਆਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ, ਜਿੱਥੇ ਸੰਗਤਾਂ ਨੂੰ ਲੰਗਰ ਛਕਾਇਆ ਗਿਆ। ਲੰਗਰ ਦੀ ਸੇਵਾ ਰਾਹੀਂ ਸੰਗਤਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਨਿਮਰਤਾ, ਸੇਵਾ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੈਨੇਜ਼ਰ ਸ਼ਮਸ਼ੇਰ ਸਿੰਘ, ਮੀਤ ਮੈਨੇਜਰ ਜੁਗਰਾਜ ਸਿੰਘ, ਰਣਜੋਧ ਸਿੰਘ, ਹੈੱਡ ਗ੍ਰੰਥੀ ਵਿਜੇਪਾਲ ਸਿੰਘ, ਜਸਬੀਰ ਸਿੰਘ ਮੰਗਾ, ਰਵਿੰਦਰ ਸਿੰਘ, ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤਮੰਦ ਜੀਵਨ ਨਾਲ ਸਟਰੋਕ ਤੋਂ ਕੀਤਾ ਜਾ ਸਕਦਾ ਹੈ ਬਚਾਅ : ਡਾ. ਇਸ਼ਤਿਆਕ ਹੁਸੈਨ ਈ.ਐਮ.ਸੀ. ਅਗਲੀ ਖ਼ਬਰ ਕਰਵਾ ਚੌਥ ਦਾ ਤਿਉਹਾਰ ਅੱਜ ਔਰਤਾਂ ਨੇ ਸ਼ਿੰਗਾਰ ਤੇ ਮਠਿਆਈ ਦੀਆਂ ਦੁਕਾਨਾਂ ’ਤੇ ਕੀਤੀ ਖ਼ਰੀਦਦਾਰਾਂ ਦੀ ਭੀੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।