29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬੀ.ਬੀ.ਕੇ. ਡੀ.ਏ.ਵੀ. ਕਾਲਜ ਵਲੋਂ ‘ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ’ ਤਹਿਤ ਸਿਹਤ ਜਾਗਰੂਕਤਾ ਪੈਦਲ ਯਾਤਰਾ

ਅੰਮ੍ਰਿਤਸਰ, 28 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

ਅਜੀਤ ਡੈਸਕ 29-10-2026
ਅੰਮ੍ਰਿਤਸਰ, 28 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ ਵਲੋਂ ‘ਨਸ਼ਾ ਮੁਕਤ ਯੁਵਾ-ਵਿਕਸਿਤ ਭਾਰਤ’ ਮੁਹਿੰਮ ਤਹਿਤ ਕੰਪਨੀ ਬਾਗ ਵਿਖੇ ਸਿਹਤ ਜਾਗਰੂਕਤਾ ਪੈਦਲ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਿਹਤਮੰਦ ਤੇ ਨਸ਼ਾ ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਕਾਲਜ ਦੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਿਹਤ ਜਾਗਰੂਕਤਾ ਪੈਦਲ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਲਗਭਗ 150 ਵਿਦਿਆਰਥਣਾਂ ਨੇ ਉਤਸ਼ਾਹਪੂਰਵਕ ਭਾਗ ਲਿਆ, ਜਿਨ੍ਹਾਂ ‘ਚ ਐੱਨ.ਐੱਸ.ਐੱਸ. ਵਲੰਟੀਅਰ, ਐੱਨ.ਸੀ.ਸੀ. ਕੈਡਿਟ ਅਤੇ ਖੇਡਾਂ ਨਾਲ ਜੁੜੀਆਂ ਵਿਦਿਆਰਥਣਾਂ ਸ਼ਾਮਲ ਸਨ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਕ ਸਿਹਤਮੰਦ, ਪ੍ਰਗਤੀਸ਼ੀਲ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ‘ਚ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਡਾ. ਅਨੀਤਾ ਨਰਿੰਦਰ ਡੀਨ ਕਮਿਊਨਿਟੀ ਡਿਵੈਲਪਮੈਂਟ ਇਨੀਸ਼ੀਏਟਿਵਜ਼, ਅਨੁਰਾਗ ਗੁਪਤਾ ਨੋਡਲ ਅਫ਼ਸਰ ਐੱਨ. ਏ. ਪੀ. ਡੀ. ਡੀ. ਆਰ., ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਅੰਤਰਪ੍ਰੀਤ ਕੌਰ, ਮਿਸ ਅਕਸ਼ਿਕਾ ਅਨੇਜਾ ਅਤੇ ਮਿਸ ਰਵਿੰਦਰਪਾਲ ਕੌਰ, ਡਾ. ਸਵੀਟੀ ਬਾਲਾ ਮੁਖੀ, ਸਰੀਰਕ ਸਿੱਖਿਆ ਵਿਭਾਗ ਅਤੇ ਲੈਫ਼ਟੀਨੈਂਟ (ਡਾ.) ਅਮਨਦੀਪ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਨੇ ਫਿਊਜ਼ਨ-2026 ਦੇ ਲੁੱਡੀ ਮੁਕਾਬਲੇ ’ਚ ਪਹਿਲਾ ਸਥਾਨ ਅਗਲੀ ਖ਼ਬਰ ਜ਼ੋਨਲ ਯੁਵਕ ਮੇਲੇ ’ਚ ਡੀ. ਏ. ਵੀ. ਕਾਲਜ ਦੇ ਵਿਦਿਆਰਥੀ ਚਮਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।