02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਵਿਧਾਨ ਸਭਾ ਦੇ ਆਖਰੀ ਇਜਲਾਸ ਨੇ ਵੀ ਆਮ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਪਾਣੀ ਹੀ ਫੇਰਿਆ - ਕਾਮਰੇਡ ਬੁਤਾਲਾ

ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੀ. ਪੀ.

ਕਾਮਰੇਡ ਗੁਰਦੀਪ ਸਿੰਘ ਬੁਤਾਲਾ ਦੀ ਤਸਵੀਰ। 02-11-2026
ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੀ.ਪੀ.ਆਈ. (ਐਮ) ਪਾਰਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਸਕੱਤਰ ਕਾਮਰੇਡ ਗੁਰਦੀਪ ਸਿੰਘ ਬੁਤਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਖਰੀ ਅਜਲਾਸ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਪਾਣੀ ਫੇਰਦਾ ਹੋਇਆ ਖ਼ਤਮ ਹੋ ਗਿਆ ਹੈ, ਵਿਧਾਨ ਸਭਾ ਦੇ ਅੰਦਰ ਹੁਕਮਰਾਨ ਧਿਰ ਅਤੇ ਵਿਰੋਧੀ ਧਿਰ ਵਿਚ ਹੋਏ ਸ਼ਬਦੀ ਝਗੜੇ ਅਤੇ ਗਾਲੀ ਗਲੋਚ ਨੇ ਮੁੜ ਪੰਜਾਬ ਦੇ ਭਵਿੱਖ ਲਈ ਚਿੰਤਾ ਖੜੀ ਕਰ ਦਿੱਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਮੁੜ ਸਰਕਾਰ ਬਣਾਉਣ ਦੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਈ ਅਗਲੀ ਲੋਕ ਪੱਖੀ ਨੀਤੀ ਲੋਕਾਂ ਸਾਹਮਣੇ ਪੇਸ਼ ਨਹੀਂ ਕਰ ਸਕਿਆ, ਜਿਸ ਤਰ੍ਹਾਂ 2022 ਤੋਂ ਝੂਠ ਦੇ ਸਹਾਰੇ ਸਰਕਾਰ ਚਲਾਈ ਜਾ ਰਹੀ ਹੈ ਠੀਕ ਉਸੇ ਤਰ੍ਹਾਂ ਹੀ ਆਪਣੇ ਆਖ਼ਰੀ ਇਜਲਾਸ ਵੀ ਝੂਠ ਤੇ ਸ਼ਬਦੀ ਝਗੜੇ ਨਾਲ ਖ਼ਤਮ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੌਜਵਾਨੀ ਨੇ ਪਿਛਲੇ ਕਈ ਸਾਲਾਂ ਤੋਂ ਵਿਦੇਸ਼ਾਂ ਵੱਲ ਵਹੀਰਾਂ ਘੱਤ ਦਿੱਤੀਆਂ ਸਨ, ਹੁਣ ਵਿਦੇਸ਼ੀ ਸਰਕਾਰਾਂ ਵਲੋਂ ਕੀਤੀ ਸੱਖਤੀ ਕਾਰਨ ਬੇਰੁਜ਼ਗਾਰ ਨੌਜਵਾਨਾਂ ਦੀ ਚਿੰਤਾ ਹੋਰ ਵੱਧ ਗਈ ਹੈ, ਪਰ ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਨਹੀਂ ਕੀਤੇ । ਇਸੇ ਤਰ੍ਹਾਂ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਕੁਝ ਨਹੀਂ ਕੀਤਾ ਗਿਆ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨਸ਼ੇ ਰੋਕਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੜ ਸਰਕਾਰ ਬਣਾਉਣ ਦੇ ਵੱਡੇ ਵੱਡੇ ਦਾਅਵੇ ਕਰਨ ਵਾਲਾ ਮੁੱਖ ਮੰਤਰੀ ਆਪਣੇ ਵਿਧਾਨ ਸਭਾ ਦੇ ਆਖਰੀ ਅਜਲਾਸ ਵਿਚ ਨਾ ਹੀ ਪੰਜਾਬ ਸਰਕਾਰ ਦੀ ਕੋਈ ਵੱਡੀ ਪ੍ਰਾਪਤੀ ਦੱਸ ਸਕੇ ਅਤੇ ਨਾ ਹੀ ਅਗਲੀ ਲੋਕ ਪੱਖੀ ਨੀਤੀ ਲੋਕਾਂ ਸਾਹਮਣੇ ਪੇਸ਼ ਕਰ ਸਕੇ । ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਝੱਗੜੇ ਤੇ ਘਟੀਆ ਸ਼ਬਦਾਵਲੀ ਵਰਤਣ ਦਾ ਸਹਾਰਾ ਲਿਆ ਜਾ ਰਿਹਾ ਹੈ । ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਝੂਠ ਜਾ ਫਿਰਕਾਪ੍ਰਸਤੀ ਦੇ ਸਹਾਰੇ ਵੋਟਾਂ ਹਾਸਲ ਕਰਕੇ ਸਰਕਾਰ ਬਣਾਉਣ ਵਾਲਿਆਂ ਤੋਂ ਗੁੰਮਰਾਹ ਨਾ ਹੋਣ ਪੰਜਾਬ ਵਿਚੋਂ ਨਸ਼ਾਖੋਰੀ, ਮਿਲਾਵਟਖੋਰੀ, ਚੋਰ ਬਜ਼ਾਰੀ, ਕਤਲੋਗਾਰਦ ਲੁੱਟਾਂ ਖੋਹਾਂ ਅਤੇ ਫਿਰੌਤੀਆ ਮੰਗਣ ਵਰਗੇ ਅਪਰਾਧ ਨੂੰ ਰੋਕਣ ਲਈ ਸਵਾਲ ਜਵਾਬ ਚੱਕਣੇ ਚਾਹੀਦੇ ਹਨ ।
ਪਿਛਲੀ ਖ਼ਬਰ ਭਗਵਤੀ ਜਾਗਰਣ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 27ਵਾਂ ਸਾਲਾਨਾ ਜਾਗਰਣ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਫੱਤੂਭੀਲਾ ਦੀ ਵਿਦਿਆਰਥਣ ਅਰਪਨਬੀਰ ਨੇ ਰਾਜ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।