02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਧਾਲੀਵਾਲ ਦੀ ਅਗਵਾਈ ਹੇਠ ਹਲਕਾ ਅਜਨਾਲਾ ਵਿਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ-ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ

ਅਜਨਾਲਾ, 1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਬਲਾਕ ਪ੍ਰਧਾਨ ਅਤੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ.

ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲ੍ਹੀ ਬੋਹੜਵਾਲਾ। 02-11-2026
ਅਜਨਾਲਾ, 1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਬਲਾਕ ਪ੍ਰਧਾਨ ਅਤੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ. ਧਾਲੀਵਾਲ ਨੂੰ ਮੁੜ ਉਮੀਦਵਾਰ ਐਲਾਨਣਾ ਪਾਰਟੀ ਦੀ ਉਨ੍ਹਾਂ ਦੀ ਅਗਵਾਈ ਅਤੇ ਕਾਰਗੁਜ਼ਾਰੀ ’ਤੇ ਭਰੋਸੇ ਦਾ ਪ੍ਰਗਟਾਵਾ ਹੈ। ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ ਨੇ ਕਿਹਾ ਕਿ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਦੇ ਲੋਕਾਂ ਨਾਲ ਜੁੜ ਕੇ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਧਾਲੀਵਾਲ ਨੂੰ ਮੁੜ ਟਿਕਟ ਮਿਲਣ ਨਾਲ ਪਾਰਟੀ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਰਕਰ ਹੋਰ ਵੀ ਮਿਹਨਤ ਅਤੇ ਜੋਸ਼ ਨਾਲ ਕੰਮ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਲਿਆ ਗਿਆ ਇਹ ਫ਼ੈਸਲਾ ਪਾਰਟੀ ਦੀਆਂ ਨੀਤੀਆਂ ਅਤੇ ਹਲਕੇ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਅੱਗੇ ਵਧਾਉਣ ਵਿਚ ਸਹਾਈ ਹੋਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਦੇ ਸਹਿਯੋਗ ਨਾਲ ਹਲਕਾ ਅਜਨਾਲਾ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਲੋਕਾਂ ਨੂੰ ਲਾਮਬੰਦ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਗੁ: ਸ਼ਹੀਦ ਗੰਜ ਸਾਹਿਬ ਵਿਖੇ ਸਰਫ ਨਾਲ ਧੁਆਈ ਦੀ ਸੇਵਾ 4 ਨੂੰ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।