03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹਾਦਸਿਆਂ ਨੂੰ ਸੱਦਾ ਦੇ ਰਹੀ ਹੈ ਅੱਡਾ ਕੋਟਲਾ ਡੂਮ ਵਿਖੇ ਸਥਿਤ ਕਬਾੜੀਏ ਦੀ ਦੁਕਾਨ

ਰਾਮ ਤੀਰਥ, 2 ਨਵੰਬਰ (ਧਰਵਿੰਦਰ ਸਿੰਘ ਔਲਖ)-ਰਾਮ ਤੀਰਥ ਤੋਂ ਚੋਗਾਵਾਂ ਨੂੰ ਜਾਣ ਵਾਲੀ ਸੜਕ ’ਤੇ ਅੱਡਾ ਕੋਟਲਾ ਡੂਮ ਵਿਖੇ ਸਥਿਤ ਇਕ ਕਬਾੜੀਏ ਦੀ ਦੁਕਾਨ ਕਾਰਨ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਹੋਇਆ ਹੈ। ਦੁਕਾਨ ਦਾ ਕਬਾੜ ਅਤੇ ਹੋਰ ਸਾਮਾਨ ਸੜਕ ’ਤੇ ਪਿਆ ਰਹਿਣ ਤੋਂ ਇਲਾਵਾ ਉੱਥੇ ਵਾਹਨ ਵੀ ਖੜ੍ਹੇ ਕੀਤੇ ਜਾਂਦੇ ਹਨ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।

ਅੱਡਾ ਕੋਟਲਾ ਡੂਮ ਵਿਖੇ ਕਬਾੜੀਏ ਵਲੋਂ ਸੜਕ ਤੇ ਕੀਤੇ ਨਾਜਾਇਜ਼ ਕਬਜ਼ੇ ਦੀਆਂ ਤਸਵੀਰਾਂ। ਤਸਵੀਰਾਂ : ਧਰਵਿੰਦਰ ਸਿੰਘ ਔਲਖ 03-11-2026
ਰਾਮ ਤੀਰਥ, 2 ਨਵੰਬਰ (ਧਰਵਿੰਦਰ ਸਿੰਘ ਔਲਖ)-ਰਾਮ ਤੀਰਥ ਤੋਂ ਚੋਗਾਵਾਂ ਨੂੰ ਜਾਣ ਵਾਲੀ ਸੜਕ ’ਤੇ ਅੱਡਾ ਕੋਟਲਾ ਡੂਮ ਵਿਖੇ ਸਥਿਤ ਇਕ ਕਬਾੜੀਏ ਦੀ ਦੁਕਾਨ ਕਾਰਨ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਹੋਇਆ ਹੈ। ਦੁਕਾਨ ਦਾ ਕਬਾੜ ਅਤੇ ਹੋਰ ਸਾਮਾਨ ਸੜਕ ’ਤੇ ਪਿਆ ਰਹਿਣ ਤੋਂ ਇਲਾਵਾ ਉੱਥੇ ਵਾਹਨ ਵੀ ਖੜ੍ਹੇ ਕੀਤੇ ਜਾਂਦੇ ਹਨ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਸਥਿਤੀ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਰਾਮ ਤੀਰਥ ਤੋਂ ਚੋਗਾਵਾਂ ਨੂੰ ਜਾਣ ਵਾਲੀ ਇਹ ਸੜਕ ਕਾਫ਼ੀ ਆਵਾਜਾਈ ਵਾਲੀ ਹੈ ਅਤੇ ਇਸ ਰਸਤੇ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਛੋਟੇ-ਵੱਡੇ ਵਾਹਨ ਲੰਘਦੇ ਹਨ। ਅਜਿਹੇ ਵਿਚ ਸੜਕ ਦੇ ਕਿਨਾਰੇ ਜਾਂ ਸੜਕ ਉੱਤੇ ਕਬਾੜ ਦਾ ਸਾਮਾਨ ਖਿੱਲਰਿਆ ਰਹਿਣ ਅਤੇ ਵਾਹਨਾਂ ਦੇ ਖੜ੍ਹੇ ਹੋਣ ਕਾਰਨ ਆਵਾਜਾਈ ਵਿਚ ਰੁਕਾਵਟ ਪੈਦਾ ਹੁੰਦੀ ਹੈ। ਖ਼ਾਸ ਕਰਕੇ ਦੋ ਵਾਹਨਾਂ ਦੇ ਇਕੱਠੇ ਲੰਘਣ ਸਮੇਂ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਜੇਕਰ ਸਮੇਂ ਸਿਰ ਇਸ ਸਮੱਸਿਆ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਲਾਕਾ ਵਾਸੀਆਂ ਅਨੁਸਾਰ ਦੁਕਾਨਦਾਰ ਵਲੋਂ ਆਪਣੀ ਦੁਕਾਨ ਦੀ ਜਗ੍ਹਾ ਤੋਂ ਇਲਾਵਾ ਸੜਕ ਵਾਲੀ ਥਾਂ ’ਤੇ ਵੀ ਸਾਮਾਨ ਰੱਖਿਆ ਜਾਂਦਾ ਹੈ, ਜਿਸ ਕਾਰਨ ਜਨਤਕ ਰਸਤੇ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਸੜਕਾਂ ’ਤੇ ਨਾਜਾਇਜ਼ ਕਬਜ਼ਿਆਂ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਸਗੋਂ ਸੜਕ ਹਾਦਸਿਆਂ ਦੀ ਸੰਭਾਵਨਾ ਵੀ ਵਧ ਜਾਂਦੀ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ਸਮੱਸਿਆ ਵੱਲ ਅਜੇ ਤੱਕ ਸੰਬੰਧਿਤ ਪ੍ਰਸ਼ਾਸਨ ਵਲੋਂ ਕੋਈ ਠੋਸ ਧਿਆਨ ਦਿੱਤਾ ਹੋਇਆ ਨਜ਼ਰ ਨਹੀਂ ਆ ਰਿਹਾ। ਇਲਾਕਾ ਵਾਸੀਆਂ ਨੇ ਸੰਬੰਧਿਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੌਕੇ ਦਾ ਜਾਇਜ਼ਾ ਲੈ ਕੇ ਸੜਕ ’ਤੇ ਪਏ ਕਬਾੜ ਦੇ ਸਾਮਾਨ ਅਤੇ ਖੜ੍ਹੇ ਵਾਹਨਾਂ ਸੰਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸੜਕ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਆਵਾਜਾਈ ਨੂੰ ਸੁਚਾਰੂ ਰੂਪ ਵਿਚ ਚਲਾਇਆ ਜਾਵੇ ਤਾਂ ਕਿ ਸੰਭਾਵੀ ਹਾਦਸੇ ਤੋਂ ਬਚਾ ਹੋ ਸਕੇ।
ਪਿਛਲੀ ਖ਼ਬਰ ਮਜੀਠਾ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਭਲਕੇ ਹੋਣ ਵਾਲੀ ਇਨਸਾਫ਼ ਰੈਲੀ ’ਚ ਵੱਡੀ ਗਿਣਤੀ ਵਿਚ ਹੋਣਗੇ ਸ਼ਾਮਿਲ -ਭਗਵੰਤਪਾਲ... ਅਗਲੀ ਖ਼ਬਰ ਆਨੰਦ ਕਾਲਜ ਆਫ਼ ਨਰਸਿੰਗ ਫਾਰ ਵੂਮੈਨ ਵਿਖੇ ਛਾਤੀ ਦੇ ਕੈਂਸਰ ਸੰਬੰਧੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।