ਮਜੀਠਾ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਭਲਕੇ ਹੋਣ ਵਾਲੀ ਇਨਸਾਫ਼ ਰੈਲੀ ’ਚ ਵੱਡੀ ਗਿਣਤੀ ਵਿਚ ਹੋਣਗੇ ਸ਼ਾਮਿਲ -ਭਗਵੰਤਪਾਲ ਸੱਚਰ
ਜੇਠੂਵਾਲ, 2 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਮਜੀਠਾ ਦੇ ਸਮੂਹ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਇਸ ਰੈਲੀ ਸਬੰਧੀ ਹਲਕੇ ਦੇ ਪਿੰਡ ਪਿੰਡ ਮੀਟਿੰਗਾਂ ਕਰਕੇ ਵਰਕਰਾਂ ਤੇ ਲੋਕਾਂ ਨੂੰ ਲਾਮ ਬੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵਿਚ ਕਾਂਗਰਸ ਦੀ ਹੋਣ ਵਾਲੀ ਰੈਲੀ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਕਿਉਂਕਿ ਲੋਕ ਹੋਣ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਦੀ ਬਣਾਉਣ ਲਈ ਬੇਸਬਰੀ ਨਾਲ ਉਡੀਕ ਵਿਚ ਬੈਠੇ ਹਨ।
ਕ
ਕਾਂਗਰਸ ਦੀ ਹੋਣ ਵਾਲੀ ਸੰਗਰੂਰ ਰੈਲੀ ਸਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ, ਗੁਰਮੀਤ ਸਿੰਘ ਸਾਬਕਾ ਚੇਅਰਮੈਨ ਤੇ ਹੋਰ ਕਾਂਗਰਸੀ ਵਰਕਰ। ਅਜੀਤ ਤਸਵੀਰ
03-11-2026
ਜੇਠੂਵਾਲ, 2 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਮਜੀਠਾ ਦੇ ਸਮੂਹ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਇਸ ਰੈਲੀ ਸਬੰਧੀ ਹਲਕੇ ਦੇ ਪਿੰਡ ਪਿੰਡ ਮੀਟਿੰਗਾਂ ਕਰਕੇ ਵਰਕਰਾਂ ਤੇ ਲੋਕਾਂ ਨੂੰ ਲਾਮ ਬੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵਿਚ ਕਾਂਗਰਸ ਦੀ ਹੋਣ ਵਾਲੀ ਰੈਲੀ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਕਿਉਂਕਿ ਲੋਕ ਹੋਣ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਦੀ ਬਣਾਉਣ ਲਈ ਬੇਸਬਰੀ ਨਾਲ ਉਡੀਕ ਵਿਚ ਬੈਠੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਰੈਲੀ ਸਬੰਧੀ ਲੋਕਾਂ ਨੂੰ ਲਾਮ ਬੰਦ ਕਰਨ ਮੌਕੇ ਕੀਤਾ। ਸੱਚਰ ਨੇ ਕਿਹਾ ਕਿ ਕਾਂਗਰਸ ਦੀ ਹੋਣ ਵਾਲੀ ਇਸ ਇਨਸਾਫ਼ ਰੈਲੀ ਰਾਹੀਂ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਅਤੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ ਅਤੇ ਪੰਜਾਬ ਕਾਂਗਰਸ ਪਾਰਟੀ ਦੀ ਹੋਣ ਵਾਲੀ ਇਨਸਾਫ਼ ਰੈਲੀ ਵਿਚ ਸੂਬੇ ਦੇ ਲੋਕਾਂ ਦਾ ਠਾਠਾ ਮਾਰਦਾ ਇਕੱਠ ਇਹ ਗਵਾਹੀ ਭਰੇਗਾ ਕਿ ਲੋਕ ਹੁਣ ਆਪ ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਸਰਕਾਰ ਬਣਾਉਣ ਲਈ ਨੀਂਹ ਪੱਥਰ ਰੱਖ ਦਿੱਤਾ ਕਾਂਗਰਸੀ 4 ਨੂੰ ਹੋਣ ਵਾਲੀ ਸੰਗਰੂਰ ਰੈਲੀ ਨੂੰ ਸੰਬੋਧਨ ਕਰਨ ਲਈ ਰਾਹੁਲ ਗਾਂਧੀ ਸਮੇਤ ਹੋਰ ਸੀਨੀਅਰ ਆਗੂ ਪੁੱਜਣਗੇ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਕਿ ਉਹ ਪਾਰਟੀ ਦੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ 4 ਨੂੰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ। ਇਸ ਮੌਕੇ ਗੁਰਮੀਤ ਸਿੰਘ ਭੀਲੋਵਾਲ ਸਾਬਕਾ ਚੇਅਰਮੈਨ, ਸਰਪੰਚ ਜਗਜੀਤ ਸਿੰਘ, ਦਲਜੀਤ ਸਿੰਘ ਭੋਏ ਸਾਬਕਾ ਸਰਪੰਚ, ਝਿਰਮਲ ਸਿੰਘ ਬਾਠ, ਮਹਿਤਾਬ ਸਿੰਘ ਵਡਾਲਾ, ਰਜਿੰਦਰ ਸਿੰਘ ਤਰਫਾਨ, ਡਾ. ਸ਼ਖਵਿੰਦਰ ਸਿੰਘ ਰੰਧਾਵਾ, ਸੁਲੱਖਣ ਸਿੰਘ ਕੱਥੂਨੰਗਲ, ਸੰਤੋਖ ਸਿੰਘ ਹੱਟੀ ਵਾਲਾ ਭੋਆ, ਡਾ. ਕੁਲਵਿੰਦਰ ਸਿੰਘ ਭੋਆ, ਰੇਸ਼ਮ ਸਿੰਘ ਗਿੱਲ ਲੁੱਧੜ, ਕੇਵਲ ਸਿੰਘ ਲੁਧੜ ਸਮੇਤ ਹੋਰ ਕਾਂਗਰਸੀ ਵਰਕਰ ਸ਼ਾਮਿਲ ਸਨ।