03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁੱਖ ਔਜਲਾ ਦੇ ਉਪਰਾਲੇ ਸਦਕਾ ਅਜਨਾਲਾ ਵਿਖੇ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਸਮਾਪਤ

ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਵਾਲੀਬਾਲ ਦੀ ਖੇਡ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਅੰਮ੍ਰਿਤਸਰ ਵਾਲੀਬਾਲ ਐਸੋਸੀਏਸ਼ਨ ਵਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਦੀ ਅਗਵਾਈ ਹੇਠ ਕੀਰਤਨ ਦਰਬਾਰ ਗਰਾਊਂਡ ਅਜਨਾਲਾ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਬੀਤੀ ਦੇਰ ਰਾਤ ਧੁਮ-ਧੜੱਕੇ ਨਾਲ ਸੰਪੰਨ ਹੋ ਗਿਆ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀਆਂ 32 ਟੀਮਾਂ ਨੇ ਭਾਗ ਲਿਆ, ਫਾਈਨਲ ਮੁਕਾਬਲੇ ਵਿਚ ਪਸ਼ੀਆ ਦੀ ਟੀਮ ਨੇ ਜਿੱਤ ਪ੍ਰਾਪਤ ਕਰਕੇ ਜੇਤੂ ਕੱਪ ਤੇ ਕਬਜ਼ਾ ਕੀਤਾ।

ਅਜੀਤ ਡੈਸਕ 03-11-2026
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਵਾਲੀਬਾਲ ਦੀ ਖੇਡ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਅੰਮ੍ਰਿਤਸਰ ਵਾਲੀਬਾਲ ਐਸੋਸੀਏਸ਼ਨ ਵਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਦੀ ਅਗਵਾਈ ਹੇਠ ਕੀਰਤਨ ਦਰਬਾਰ ਗਰਾਊਂਡ ਅਜਨਾਲਾ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਬੀਤੀ ਦੇਰ ਰਾਤ ਧੁਮ-ਧੜੱਕੇ ਨਾਲ ਸੰਪੰਨ ਹੋ ਗਿਆ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀਆਂ 32 ਟੀਮਾਂ ਨੇ ਭਾਗ ਲਿਆ, ਫਾਈਨਲ ਮੁਕਾਬਲੇ ਵਿਚ ਪਸ਼ੀਆ ਦੀ ਟੀਮ ਨੇ ਜਿੱਤ ਪ੍ਰਾਪਤ ਕਰਕੇ ਜੇਤੂ ਕੱਪ ਤੇ ਕਬਜ਼ਾ ਕੀਤਾ। ਦੋ ਦਿਨ ਚੱਲੇ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਦੌਰਾਨ ਕਰਵਾਏ ਇਨਾਮ ਵੰਡ ਸਮਾਰੋਹ ਦੌਰਾਨ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਜੇਤੂ ਟੀਮ ਨੂੰ 1 ਲੱਖ ਰੁਪਏ, ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 50 ਹਜ਼ਾਰ ਰੁਪਏ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਟੂਰਨਾਮੈਂਟ ਵਿਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਵਾਲੀਬਾਲ ਕਿੱਟਾਂ ਅਤੇ ਨਕਦ ਇਨਾਮ ਵੀ ਦਿੱਤੇ ਗਏ। ਇਸ ਮੌਕੇ ਐੱਸ. ਐੱਚ. ਓ. ਅਜਨਾਲਾ ਸਬ-ਇੰਸ: ਨਰਿੰਦਰ ਸਿੰਘ, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਅਰਵਿੰਦਰ ਸਿੰਘ ਮਾਨ, ਹਰਜਿੰਦਰ ਸਿੰਘ ਬਾਜਵਾ, ਰਮਨਦੀਪ ਸਿੰਘ ਗ੍ਰੰਥਗੜ੍ਹ, ਐਡਵੋਕੇਟ ਸੰਦੀਪ ਕੌਸ਼ਲ, ਐਡਵੋਕੇਟ ਮੇਜਰ ਸਿੰਘ ਰਿਆੜ, ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ, ਬਿਸ਼ਪ ਇਮੈਨੂਅਲ ਮਸੀਹ ਚਮਿਆਰੀ, ਗੁਰਪ੍ਰੀਤ ਸਿੰਘ ਗੋਪੀ ਨੰਗਲ , ਮੁਖਤਾਰ ਸਿੰਘ ਸ਼ਾਹ ਨੰਗਲ, ਨਿਸ਼ਾਨ ਸਿੰਘ ਸੁਧਾਰ, ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਝਰ, ਪ੍ਰਧਾਨ ਰਾਕੇਸ਼ ਮਰਵਾਹਾ, ਕਰਮਜੀਤ ਸਿੰਘ ਗੋਲਡੀ ਰਿਆੜ, ਕੋਚ ਜਗਦੀਪ ਸਿੰਘ, ਨਿਆਮਤ ਮਸੀਹ ਸੂਫ਼ੀ, ਮੁਹੱਬਤ ਅਜਨਾਲਾ, ਤਲਵਿੰਦਰ ਸਿੰਘ ਪੁਰਬਾ, ਪ੍ਰਧਾਨ ਜਸ਼ਨਦੀਪ ਸਿੰਘ ਨਿੱਝਰ, ਹਰਪ੍ਰੀਤ ਸਿੰਘ ਅਤੇ ਜਗਮੀਤ ਸਿੰਘ ਸੰਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੈਸਟੋਰੈਂਟ ’ਤੇ ਗੋਲੀਆਂ ਚੱਲਣ ਦੀ ਵਾਰਦਾਤ ’ਚ ਇਨਸਾਫ਼ ਨਾ ਮਿਲਣ ’ਤੇ ਰੈਸਟੋਰੈਂਟ ਮਾਲਕ ਨੇ ਮਾਂ ਸਮੇਤ ਚੁਰਸਤੇ ’ਚ ਬੈਠ ਕ... ਅਗਲੀ ਖ਼ਬਰ ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਵਲੋਂ ਹਲਕਾ ਰਾਜਾਸਾਂਸੀ ਤੋਂ ਅਲਿਆਸ ਮਸੀਹ ਹਲਕਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।