03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੇਂਟ ਸੋਲਜਰ ਇਲੀਟ ਕੈਂਬਰਿਜ ਸਕੂਲ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਰਾਮ ਤੀਰਥ, 2 ਨਵੰਬਰ (ਧਰਵਿੰਦਰ ਸਿੰਘ ਔਲਖ)-ਸੇਂਟ ਸੋਲਜਰ ਐਲੀਟ ਕੈਂਬਰਿਜ ਸਕੂਲ, ਰਾਮ ਤੀਰਥ ਰੋਡ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਕੀਰਤਨ ਦਰਬਾਰ ਸਜਾਇਆ ਗਿਆ।

ਅਜੀਤ ਡੈਸਕ 03-11-2026
ਰਾਮ ਤੀਰਥ, 2 ਨਵੰਬਰ (ਧਰਵਿੰਦਰ ਸਿੰਘ ਔਲਖ)-ਸੇਂਟ ਸੋਲਜਰ ਐਲੀਟ ਕੈਂਬਰਿਜ ਸਕੂਲ, ਰਾਮ ਤੀਰਥ ਰੋਡ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ, ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਡਾ. ਅਮਨਦੀਪ ਕੌਰ ਅਤੇ ਪ੍ਰਿੰਸੀਪਲ ਸੁਹਾਸਿਨੀ ਗੁਲਾਟੀ ਨੇ ਸ਼ਰਧਾਪੂਰਵਕ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਦੀ ਚੰਗੀ ਸਿਹਤ, ਸੁੱਖ-ਸ਼ਾਂਤੀ ਅਤੇ ਸੁਨਹਿਰੇ ਭਵਿੱਖ ਲਈ ਵਿਸ਼ੇਸ਼ ਅਰਦਾਸ ਕੀਤੀ ਗਈ । ਸਾਰਿਆਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਸੀਸ ਨਿਵਾ ਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੇ ਅੰਤ ਵਿਚ ਸੰਗਤ ਨੂੰ ਪ੍ਰਸ਼ਾਦ ਵਰਤਾਇਆ ਗਿਆ। ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਅਮੁੱਲ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਨਿਮਰਤਾ, ਸੇਵਾ, ਪਰਉਪਕਾਰ, ਪ੍ਰੇਮ ਅਤੇ ਸਮਾਨਤਾ ਵਰਗੇ ਨੈਤਿਕ ਗੁਣ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਹ ਸਮਾਗਮ ਸ਼ਰਧਾ, ਅਧਿਆਤਮਿਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੰਦਾ ਹੋਇਆ ਸਫਲਤਾਪੂਰਵਕ ਸੰਪੰਨ ਹੋਇਆ।
ਪਿਛਲੀ ਖ਼ਬਰ ਸੇਂਟ ਮੈਰੀਜ਼ ਕਾਨਵੈਂਟ ਸਕੂਲ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਅਗਲੀ ਖ਼ਬਰ ਲੱਖਾ ਸਿਧਾਣਾ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਖਿਲਾਫ਼ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ 5 ਨੂੰ : ਭਾਈ ਖਾਨਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।