03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਗਰੂਰ ਦੀ ਇਨਸਾਫ਼ ਰੈਲੀ ਇਤਿਹਾਸਕ ਇਕੱਠ ਦਾ ਗਵਾਹ ਬਣੇਗੀ : ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਵਿਚ ਇਤਿਹਾਸਕ ਇਕੱਠ ਹੋਵੇਗਾ ਅਤੇ ਇਸ ਰੈਲੀ ਰਾਹੀਂ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।

ਕੰਵਰਪ੍ਰਤਾਪ ਸਿੰਘ ਅਜਨਾਲਾ 03-11-2026
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਵਿਚ ਇਤਿਹਾਸਕ ਇਕੱਠ ਹੋਵੇਗਾ ਅਤੇ ਇਸ ਰੈਲੀ ਰਾਹੀਂ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਇਸ ਇਨਸਾਫ਼ ਰੈਲੀ ਵਿਚ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਰੈਲੀ ਵਿਚ ਪਹੁੰਚਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਕਾਫਲਾ ਇਸ ਰੈਲੀ ਵਿਚ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਦੇ ਕਾਂਗਰਸੀ ਵਰਕਰ ਰੈਲੀ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਆਵਾਜ਼ ਉਠਾਉਂਦੀ ਰਹੀ ਹੈ ਅਤੇ ਸੰਗਰੂਰ ਵਿਖੇ ਹੋਣ ਵਾਲੀ ਇਹ ਰੈਲੀ ਵੀ ਲੋਕਾਂ ਦੇ ਮੁੱਦਿਆਂ ਨੂੰ ਉਭਾਰਨ ਲਈ ਅਹਿਮ ਸਾਬਤ ਹੋਵੇਗੀ।
ਪਿਛਲੀ ਖ਼ਬਰ ਸਰਪੰਚ ਦਲਬੀਰ ਸਿੰਘ ਸਠਿਆਲਾ ਤੇ ਲਖਬੀਰ ਸਿੰਘ ਇੰਗਲੈਂਡ ਨੂੰ ਸਦਮਾ- ਮਾਤਾ ਸੁਰਿੰਦਰ ਕੌਰ ਦਾ ਦਿਹਾਂਤ ਅਗਲੀ ਖ਼ਬਰ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਪਿੱਛੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਵਿਧਾਇਕ ਧਾਲੀਵਾਲ ਸਾਥੀਆਂ ਸਮੇਤ ਗੁਰਦੁਆਰਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।