05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜਥੇਦਾਰ 96 ਕਰੋੜੀ ਵਲੋਂ ਦੱਖਣੀ ਭਾਰਤ ’ਚ ਪ੍ਰਚਾਰ-ਪ੍ਰਸਾਰ ਯਾਤਰਾ ਦੀ ਸੰਪੂਰਨਤਾ ’ਤੇ ਸਿੱਖ ਜਥੇਬੰਦੀਆਂ, ਸੰਤ-ਮਹਾਂਪੁਰਖਾਂ ਅਤੇ ਸੰਗਤਾਂ ਦਾ ਧੰਨਵਾਦ

ਅੰਮ੍ਰਿਤਸਰ, 4 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਲ ਪੰਥ ਵਲੋਂ ਉਨ੍ਹਾਂ ਦੀ ਅਗਵਾਈ ’ਚ ਮਹਾਂਰਾਸ਼ਟਰ ਸਮੇਤ ਦੱਖਣੀ ਭਾਰਤ ਵਿਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਦੇ ਉਦੇਸ਼ ਨਾਲ ਪੰਜਾਬ ਤੋਂ ਆਰੰਭ ਕੀਤੀ ਗਈ ਧਾਰਮਿਕ ਯਾਤਰਾ ਦੇ ਸਫਲਤਾਪੂਰਵਕ ਸੰਪੂਰਨ ਹੋਣ ’ਤੇ ਸਮੂਹ ਸਿੱਖ ਜਥੇਬੰਦੀਆਂ, ਸੰਤ-ਮਹਾਂਪੁਰਖਾਂ, ਧਾਰਮਿਕ ਸੇਵਾ ਸੁਸਾਇਟੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ। ਬੁੱਢਾ ਦਲ ਦੀ ਸਥਾਨਕ ਛਾਉਣੀ ਨਿਹੰਗ ਸਿੰਘਾਂ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਬਿਆਨ ਵਿਚ ਜਥੇਦਾਰ 96 ਕਰੋੜੀ ਨੇ ਦੱਸਿਆ ਕਿ ਇਹ ਧਾਰਮਿਕ ਯਾਤਰਾ ਨਿਸ਼ਾਨ ਸਾਹਿਬਾਂ ਅਤੇ ਨਗਾਰਿਆਂ ਦੀ ਛਤਰ-ਛਾਇਆ ਹੇਠ ਪਾਲਕੀ ਸਾਹਿਬ ਅਤੇ ਦਲ ਪੰਥ ਸਮੇਤ ਨਗਰ ਕੀਰਤਨ ਦੇ ਰੂਪ ਵਿਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਆਰੰਭ ਹੋਈ ਸੀ ਤੇ ਹੈਦਰਾਬਾਦ, ਬਿਦਰ, ਛਤਰਪਤੀ ਸੰਭਾਜੀ ਨਗਰ (ਔਰੰਗਾਬਾਦ) ਤੋਂ ਹੁੰਦੀ ਹੋਈ ਮੁੰਬਈ ਵਿਖੇ ਸੰਪੂਰਨ ਹੋਈ।

ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਤਸਵੀਰ। ਅਜੀਤ ਤਸਵੀਰ 05-11-2026
ਅੰਮ੍ਰਿਤਸਰ, 4 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਲ ਪੰਥ ਵਲੋਂ ਉਨ੍ਹਾਂ ਦੀ ਅਗਵਾਈ ’ਚ ਮਹਾਂਰਾਸ਼ਟਰ ਸਮੇਤ ਦੱਖਣੀ ਭਾਰਤ ਵਿਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਦੇ ਉਦੇਸ਼ ਨਾਲ ਪੰਜਾਬ ਤੋਂ ਆਰੰਭ ਕੀਤੀ ਗਈ ਧਾਰਮਿਕ ਯਾਤਰਾ ਦੇ ਸਫਲਤਾਪੂਰਵਕ ਸੰਪੂਰਨ ਹੋਣ ’ਤੇ ਸਮੂਹ ਸਿੱਖ ਜਥੇਬੰਦੀਆਂ, ਸੰਤ-ਮਹਾਂਪੁਰਖਾਂ, ਧਾਰਮਿਕ ਸੇਵਾ ਸੁਸਾਇਟੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ। ਬੁੱਢਾ ਦਲ ਦੀ ਸਥਾਨਕ ਛਾਉਣੀ ਨਿਹੰਗ ਸਿੰਘਾਂ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਬਿਆਨ ਵਿਚ ਜਥੇਦਾਰ 96 ਕਰੋੜੀ ਨੇ ਦੱਸਿਆ ਕਿ ਇਹ ਧਾਰਮਿਕ ਯਾਤਰਾ ਨਿਸ਼ਾਨ ਸਾਹਿਬਾਂ ਅਤੇ ਨਗਾਰਿਆਂ ਦੀ ਛਤਰ-ਛਾਇਆ ਹੇਠ ਪਾਲਕੀ ਸਾਹਿਬ ਅਤੇ ਦਲ ਪੰਥ ਸਮੇਤ ਨਗਰ ਕੀਰਤਨ ਦੇ ਰੂਪ ਵਿਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਆਰੰਭ ਹੋਈ ਸੀ ਤੇ ਹੈਦਰਾਬਾਦ, ਬਿਦਰ, ਛਤਰਪਤੀ ਸੰਭਾਜੀ ਨਗਰ (ਔਰੰਗਾਬਾਦ) ਤੋਂ ਹੁੰਦੀ ਹੋਈ ਮੁੰਬਈ ਵਿਖੇ ਸੰਪੂਰਨ ਹੋਈ। ਇਸ ਦੌਰਾਨ ਦੱਖਣ ਦੀਆਂ ਸੰਗਤਾਂ ਵਲੋਂ ਵੱਖ-ਵੱਖ ਸਥਾਨਾਂ ’ਤੇ ਉਤਸ਼ਾਹ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ ਤੇ ਲੰਗਰਾਂ, ਰਿਹਾਇਸ਼, ਆਵਾਜਾਈ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਦੇ ਪ੍ਰਬੰਧ ਕਰਕੇ ਗੁਰੂ ਘਰ ਪ੍ਰਤੀ ਆਪਣੀ ਅਥਾਹ ਸ਼ਰਧਾ ਅਤੇ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਦੇਸ਼ ਦੇ ਵੱਖ-ਵੱਖ ਖੇਤਰਾਂ ਤੱਕ ਪਹੁੰਚਾਉਣ ਲਈ ਅਜਿਹੇ ਧਾਰਮਿਕ ਉਪਰਾਲੇ ਸਮੇਂ ਦੀ ਅਹਿਮ ਲੋੜ ਹਨ ਤੇ ਬੁੱਢਾ ਦਲ ਪੰਥ ਵਲੋਂ ਭਵਿੱਖ ਵਿਚ ਵੀ ਇਹ ਪ੍ਰਚਾਰ ਵਹੀਰਾਂ ਜਾਰੀ ਰਹਿਣਗੀਆਂ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਗੁਰੂ ਨਾਨਕ ਦੇਵ ਸਟੇਰਡੀਅਮ ਤੋਂ ਵਿਸੇਸ਼ ਮੈਰਾਥਨ 6 ਨੂੰ : ਡੀ.ਸੀ. ਅਗਲੀ ਖ਼ਬਰ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਵਲੋਂ ਐਲੂਮਨੀ ਐਸ਼ੋਸੀਏਸ਼ਨ ਪੋਰਟਲ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।