ਪਿੰਡ ਧਿਆਨਪੁਰ ਵਿਖੇ ਜਥੇ. ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪ੍ਰਚਾਰ ਮੁਹਿੰਮ
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾ: ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕੇ ’ਚ ਘਰ-ਘਰ ਪ੍ਰਚਾਰ ਮੁਹਿੰਮ ਲਈ ਰਾਤ ਦਿਨ ਇਕ ਕੀਤਾ ਹੋਇਆ ਹੈ । ਪਿੰਡ ਧਿਆਨਪੁਰ ਵਿਖੇ ਉਨ੍ਹਾਂ ਨੇ ਜਿੱਥੇ ਘਰ-ਘਰ ਜਾ ਕੇ ਮੌਜੂਦਾ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ, ਉਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨਾਲ ਸੰਬੰਧਿਤ ਫਾਰਮ ਵੀ ਭਰੇ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਮੈਨੀਫੈਸਟੋ ਵਿਚ ਪਾ ਕੇ ਲੋਕਾਂ ਨੂੰ ਮੁੱਖ ਸਹੂਲਤਾਂ ਮਿਲ ਸਕਣਗੀਆਂ ।
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾ: ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕੇ ’ਚ ਘਰ-ਘਰ ਪ੍ਰਚਾਰ ਮੁਹਿੰਮ ਲਈ ਰਾਤ ਦਿਨ ਇਕ ਕੀਤਾ ਹੋਇਆ ਹੈ । ਪਿੰਡ ਧਿਆਨਪੁਰ ਵਿਖੇ ਉਨ੍ਹਾਂ ਨੇ ਜਿੱਥੇ ਘਰ-ਘਰ ਜਾ ਕੇ ਮੌਜੂਦਾ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ, ਉਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨਾਲ ਸੰਬੰਧਿਤ ਫਾਰਮ ਵੀ ਭਰੇ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਮੈਨੀਫੈਸਟੋ ਵਿਚ ਪਾ ਕੇ ਲੋਕਾਂ ਨੂੰ ਮੁੱਖ ਸਹੂਲਤਾਂ ਮਿਲ ਸਕਣਗੀਆਂ । ਇਸ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਹੁਣ ਦਿਨ ਪੁੱਗ ਚੁੱਕੇ ਹਨ ਅਤੇ ਇਨ੍ਹਾਂ ਦੇ ਵੱਡੇ ਨੇਤਾ ਇਸ ਵੇਲੇ ਭ੍ਰਿਸ਼ਟਾਚਾਰ ਵਿਚ ਗਲਤਾਨ ਹਨ, ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਮੌਜੂਦਾ ਮਾਨ ਸਰਕਾਰ ਤੋਂ ਅੱਕ ਥੱਕ ਚੁੱਕੇ ਹਨ ਅਤੇ ਹੁਣ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰ: ਦਿਲਬਾਗ ਸਿੰਘ ਮਾਨ, ਹੰਸਰਾਜ ਸਿੰਘ ਸਾ: ਸਰਪੰਚ ਧਿਆਨਪੁਰ, ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ, ਸਤਵਿੰਦਰ ਸਿੰਘ ਧਿਆਨਪੁਰ, ਮੇਜਰ ਸਿੰਘ ਘੋੜਿਆਂ ਵਾਲੇ, ਬਲਵਿੰਦਰ ਸਿੰਘ ਜਸਪਾਲ, ਪ੍ਰਤਾਪ ਸਿੰਘ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਜਸਵਿੰਦਰ ਸਿੰਘ ਖਾਲਸਾ ਖਿਲਚੀਆਂ, ਡਾ: ਕੁਲਵਿੰਦਰ ਸਿੰਘ ਬਾਣੀਆਂ, ਅਜਮਿੰਦਰ ਸਿੰਘ ਸਾਹਬਾ, ਗੁਰਮੁੱਖ ਸਿੰਘ ਦਨਿਆਲ, ਬਲਵਿੰਦਰ ਸਿੰਘ ਜਸਪਾਲ, ਤਰਸੇਮ ਸਿੰਘ ਕਾਲੇਕੇ ਤੇ ਗੁਰਵਿੰਦਰ ਸਿੰਘ ਕਾਲੇਕੇ ਹੋਰ ਹਾਜ਼ਰ ਸਨ ।