06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਕਰਵਾਈ

ਟਾਂਗਰਾ, 5 ਨਵੰਬਰ (ਹਰਜਿੰਦਰ ਸਿੰਘ ਕਲੇਰ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਧਰਮ ਅਤੇ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਹਰ ਸਾਲ ਸਕੂਲਾਂ ਵਿਚ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਪ੍ਰੀਖਿਆ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਉਤਸ਼ਾਹ ਨਾਲ ਭਾਗ ਲੈਂਦੇ ਹਨ।

ਅਜੀਤ ਡੈਸਕ 06-11-2026
ਟਾਂਗਰਾ, 5 ਨਵੰਬਰ (ਹਰਜਿੰਦਰ ਸਿੰਘ ਕਲੇਰ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਧਰਮ ਅਤੇ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਹਰ ਸਾਲ ਸਕੂਲਾਂ ਵਿਚ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਪ੍ਰੀਖਿਆ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਉਤਸ਼ਾਹ ਨਾਲ ਭਾਗ ਲੈਂਦੇ ਹਨ। ਪ੍ਰੀਖਿਆ ਵਿਚ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਅਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ੋਨ ਸਰਕਲ ਟਾਂਗਰਾ ਤੇ ਬਾਬਾ ਬਕਾਲਾ ਦੇ ਇੰਚਾਰਜ ਇੰਦਰਜੀਤ ਸਿੰਘ ਬਾਬਾ ਬਕਾਲਾ ਅਤੇ ਦਲਜੀਤ ਸਿੰਘ ਟਾਂਗਰਾ ਨੇ ਦੱਸਿਆ ਕਿ ਇਸ ਪ੍ਰੀਖਿਆ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਧਰਮ, ਗੁਰਬਾਣੀ ਅਤੇ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਪ੍ਰਦਾਨ ਕਰਕੇ ਉਨ੍ਹਾਂ ਅੰਦਰ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਰੁਚੀ ਪੈਦਾ ਕੀਤੀ ਜਾਂਦੀ ਹੈ।ਇਸੇ ਲੜੀ ਤਹਿਤ ਸਟੈਂਡਰਡ ਪਬਲਿਕ ਹਾਈ ਸਕੂਲ ਧੂਲਕਾ ਅਤੇ ਸੰਤ ਸਿੰਘ ਸੁੱਖਾ ਸਿੰਘ ਸਕੂਲ ਗੁਨੋਵਾਲ ਦੇ ਵਿਦਿਆਰਥੀਆਂ ਨੇ ਵੀ ਇਸ ਧਾਰਮਿਕ ਪ੍ਰੀਖਿਆ ਵਿਚ ਭਾਗ ਲਿਆ। ਪ੍ਰੀਖਿਆ ਦੇ ਸੁਚੱਜੇ ਪ੍ਰਬੰਧਾਂ ਲਈ ਨਿਗਰਾਨ ਵਜੋਂ ਸ਼ਹੀਦ ਗਹਿਲ ਸਿੰਘ ਮਾਡਰਨ ਸਕੂਲ ਟਾਂਗਰਾ ਦੀਆਂ ਅਧਿਆਪਕਾਵਾਂ ਪ੍ਰਤਿਪਾਲ ਕੌਰ, ਮਨਦੀਪ ਕੌਰ, ਪਵਨਦੀਪ ਕੌਰ ਅਤੇ ਸ੍ਰੀਮਤੀ ਅਨੀਤਾ ਟਾਂਗਰੀ ਤੋਂ ਇਲਾਵਾ ਸੁਰਜੀਤ ਸਿੰਘ ਖਾਲਸਾ ਅਤੇ ਦਲਜੀਤ ਸਿੰਘ ਟਾਂਗਰਾ ਨੇ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਈਆਂ।
ਪਿਛਲੀ ਖ਼ਬਰ ਮਾਵਾਂ ਦੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਖੀਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਠੱਠਾ ਤੋਂ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।