08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਏਂਜਲਜ਼ ਪੈਰਾਡਾਈਜ਼ ਸਕੂਲ ਅਜਨਾਲਾ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਲਗਾਇਆ ਬਾਜ਼ਾਰ

ਅਜਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 11 ਭਗਤ ਨਾਮਦੇਵ ਕਾਲੋਨੀ ਵਿਖੇ ਸਥਿਤ ਏਂਜਲਜ਼ ਪੈਰਾਡਾਈਜ਼ ਸਕੂਲ ਵਿਖੇ ਮੁੱਖ ਪ੍ਰਬੰਧਕ ਅਤੇ ਸਾਬਕਾ ਕੌਂਸਲਰ ਪ੍ਰਦੀਪ ਕੁਮਾਰ ਬੰਟਾ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਧਨਤਰੇਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਬਾਜ਼ਾਰ ਸਜਾਇਆ ਗਿਆ, ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਚਾਅ ਨਾਲ ਭਾਗ ਲਿਆ।

ਅਜੀਤ ਡੈਸਕ 08-11-2026
ਅਜਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 11 ਭਗਤ ਨਾਮਦੇਵ ਕਾਲੋਨੀ ਵਿਖੇ ਸਥਿਤ ਏਂਜਲਜ਼ ਪੈਰਾਡਾਈਜ਼ ਸਕੂਲ ਵਿਖੇ ਮੁੱਖ ਪ੍ਰਬੰਧਕ ਅਤੇ ਸਾਬਕਾ ਕੌਂਸਲਰ ਪ੍ਰਦੀਪ ਕੁਮਾਰ ਬੰਟਾ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਧਨਤਰੇਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਬਾਜ਼ਾਰ ਸਜਾਇਆ ਗਿਆ, ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਚਾਅ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਪੁਰਾਤਨ ਅਤੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਬਾਜ਼ਾਰ ਦੀ ਵਿਸ਼ੇਸ਼ ਸਜਾਵਟ ਕੀਤੀ ਗਈ। ਬੱਚਿਆਂ ਨੇ ਵੱਖ-ਵੱਖ ਸਟਾਲਾਂ ਰਾਹੀਂ ਆਪਣੀ ਸਿਰਜਣਾਤਮਕਤਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਗਤੀਵਿਧੀ ਰਾਹੀਂ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਵਿਹਾਰਕ ਸਿੱਖਿਆ, ਆਪਸੀ ਸਹਿਯੋਗ, ਟੀਮ ਵਰਕ ਅਤੇ ਖ਼ਰੀਦੋ-ਫ਼ਰੋਖ਼ਤ ਦੇ ਮੁੱਢਲੇ ਤਰੀਕਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਐੱਮ.ਡੀ ਪ੍ਰਦੀਪ ਕੁਮਾਰ ਬੰਟਾ ਅਤੇ ਪ੍ਰਿੰਸੀਪਲ ਪ੍ਰਿਅੰਕਾ ਅਰੋੜਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨਾ, ਉਨ੍ਹਾਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਤੇ ਵਿਰਸੇ ਨਾਲ ਜੋੜਨਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਜੀਵਨ ਵਿਚ ਕੰਮ ਆਉਣ ਵਾਲੀਆਂ ਸਿੱਖਿਆਵਾਂ ਵੀ ਮਿਲਦੀਆਂ ਹਨ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਹਰੀ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ ਅਤੇ ਸਮਾਗਮ ਵਿਚ ਆਏ ਬੱਚਿਆਂ ਦੇ ਮਾਪਿਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸੁਖਮਨਜੋਤ ਕੌਰ, ਰਮਨਪ੍ਰੀਤ ਕੌਰ , ਤਰਸੇਮ ਸਿੰਘ ਸੰਧੂ ਫੁੱਲੇਚੱਕ, ਰਾਜਵਿੰਦਰ ਕੌਰ ਫੁੱਲੇਚੱਕ, ਰੂਬੀ ਕੁਮਾਰੀ, ਸ਼ਿਵਾਨੀ, ਰੰਜੂ, ਨਾਬੀਆ, ਅੰਜਲੀ, ਈਸ਼ਾ, ਸ਼ਨੈਨਾ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਸਮੀਰਾ, ਰਿਤੀਕਾ, ਮੁਸਕਾਨ, ਅਮੀਸ਼ਾ, ਦਿਪੀਕਾ, ਪ੍ਰਭਜੋਤ ਕੌਰ, ਮੀਨੂੰ ਅਤੇ ਮਨਦੀਪ ਆਦਿ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਜ਼ਿਲ੍ਹਾ ਸਕੱਤਰ ਨਿਯੁਕਤ ਅਗਲੀ ਖ਼ਬਰ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਮੱਖਣ ਸਿੰਘ ਹਰੀਆਂ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਨਾਲ ਚੋਣਾ ਸੰਬੰਧੀ ਕੀਤੀ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।