08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਖਾਲਸਾ ਕਾਲਜ ਮਹਿਤਾ ਵਿਖੇ ‘ਬੰਦੀ ਛੋੜ ਦਿਵਸ’ ਮਨਾਇਆ

ਚੌਕ ਮਹਿਤਾ, 7 ਨਵੰਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਅਤੇ ਖਾਲਸਾ ਕਾਲਜੀਏਟ ਸਕੂਲ ਮਹਿਤਾ ਵਿਖੇ ਸਿੱਖ ਧਰਮ ਦੇ ਮਹਾਨ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਵਾਲੇ ਪਾਵਨ ਤਿਉਹਾਰ ‘ਬੰਦੀ ਛੋੜ ਦਿਵਸ’ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਗਿਆ । ਵਿਦਿਆਰਥੀਆਂ ਨੇ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਦੀਪ ਸਜਾਵਟ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 08-11-2026
ਚੌਕ ਮਹਿਤਾ, 7 ਨਵੰਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਅਤੇ ਖਾਲਸਾ ਕਾਲਜੀਏਟ ਸਕੂਲ ਮਹਿਤਾ ਵਿਖੇ ਸਿੱਖ ਧਰਮ ਦੇ ਮਹਾਨ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਵਾਲੇ ਪਾਵਨ ਤਿਉਹਾਰ ‘ਬੰਦੀ ਛੋੜ ਦਿਵਸ’ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਗਿਆ । ਵਿਦਿਆਰਥੀਆਂ ਨੇ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਦੀਪ ਸਜਾਵਟ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰ: ਗੁਰਦੀਪ ਸਿੰਘ ਜਲਾਲ ਉਸਮਾ ਨੇ ਵਿਦਿਆਰਥੀਆਂ ਨੂੰ ‘ਬੰਦੀ ਛੋੜ ਦਿਵਸ’ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਕਾਲਜ ਦੇ ਪ੍ਰਿੰ: ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰ: ਜਤਿੰਦਰ ਸ਼ਰਮਾ, ਕੁਲਦੀਪ ਕੌਰ, ਸੁਖਦੇਵ ਸਿੰਘ ਅਤੇ ਸਮੂਹ ਅਧਿਆਪਕ ਸਹਿਬਾਨ ਨੇ ਵਿਦਿਆਰਥੀਆਂ ਨੂੰ ‘ਬੰਦੀ ਛੋੜ ਦਿਵਸ’ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਬਾ ਗੋਬਿੰਦ ਸਕੂਲ ਸਠਿਆਲਾ ਵਿਖੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਭਿੰਡੀ ਸੈਦਾਂ ਪੁਲਿਸ ਵਲੋਂ 7.904 ਕਿੱਲੋਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।