ਐਮ . ਪੀ . ਭਾਈ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਭੋਗ ਸਮਾਗਮ ਵਿਚ ਸ਼ਿਰਕਤ ਕਰਨ ਲਈ ਰਿਹਾਅ ਕਰੇ ਸਰਕਾਰ : ਭਾਈ ਸਰਬਜੀਤ ਸਿੰਘ ਖਾਨਪੁਰ
ਬਾਬਾ ਬਕਾਲਾ ਸਾਹਿਬ, 9 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੇ ਸਤਿਕਾਰਯੋਗ ਮਾਤਾ ਜੀ ਅਤੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ (ਮੈਂਬਰ ਪਾਰਲੀਮੈਂਟ) ਦੇ ਦਾਦੀ ਸਰਦਾਰਨੀ ਚਰਨ ਕੌਰ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ । ਉਨ੍ਹਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਹੈ ਕਿ ਪਰਿਵਾਰ ਲਈ ਇਹ ਬਹੁਤ ਵੱਡੀ ਦੁੱਖ ਦੀ ਘੜੀ ਹੈ ।
ਅਜੀਤ ਡੈਸਕ
10-11-2026